ਭਿਆਨਕ ਸੜਕ ਹਾਦਸੇ 'ਚ ਸਿੰਗਰ ਸਮੇਤ 4 ਦੀ ਮੌਤ

ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਸੁਰਵਾਇਆ ਥਾਣਾ ਖੇਤਰ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ NH-46 'ਤੇ, ਇੱਕ ਯਾਤਰੀ ਮਿੰਨੀ ਬੱਸ ਡਿਵਾਈਡਰ ਪਾਰ ਕਰ ਗਈ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ।

ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਸੁਰਵਾਇਆ ਥਾਣਾ ਖੇਤਰ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ NH-46 'ਤੇ, ਇੱਕ ਯਾਤਰੀ ਮਿੰਨੀ ਬੱਸ ਡਿਵਾਈਡਰ ਪਾਰ ਕਰ ਗਈ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਸੱਤ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਹ ਘਟਨਾ ਸਵੇਰੇ 5:30 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਟਰੈਵਲਰ 'ਤੇ ਗੁਜਰਾਤ ਦੇ ਮੇਹਸਾਣਾ ਅਤੇ ਸੁਰੇਂਦਰਨਗਰ ਜ਼ਿਲ੍ਹਿਆਂ ਦੇ ਲਗਭਗ 20 ਮਿਊਜ਼ਿਸ਼ੀਅਨ ਸਵਾਰ ਸਨ। ਇਹ ਗਰੁੱਪ ਸ਼ੁੱਕਰਵਾਰ ਸ਼ਾਮ ਨੂੰ ਵਾਰਾਣਸੀ 'ਚ ਆਯੋਜਿਤ ਸ਼ਿਵ ਕਥਾ ਪ੍ਰੋਗਰਾਮ ਤੋਂ ਬਾਅਦ ਵਾਪਸ ਆ ਰਿਹਾ ਸੀ। ਹਾਦਸੇ 'ਚ ਗਰੁੱਪ ਦੇ ਸਿੰਗਰ ਹਾਰਦਿਕ ਦਵੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਰਾਜਾ ਠਾਕੁਰ, ਅੰਕਿਤ ਠਾਕੁਰ ਅਤੇ ਰਾਜਪਾਲ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਜ਼ਖਮੀਆਂ ਦੀ ਹਾਲਤ ਨਾਜ਼ੁਕ

ਰਾਵਲ ਮੋਹਿਤ, ਆਸ਼ੀਸ਼ ਵਿਆਸ, ਮੋਹਾਲਕ, ਨਰਿੰਦਰ ਨਾਇਕ, ਚੇਤਨ ਕੁਮਾਰ, ਰਿਸ਼ੀਕੇਸ਼, ਵਿਪੁਲ, ਅਰਵਿੰਦ, ਅਰਜੁਨ, ਹਰਸ਼ਦ ਗੋਸਵਾਮੀ ਅਤੇ ਟਰੈਵਲਰ ਡਰਾਈਵਰ ਹਾਦਸੇ 'ਚ ਜ਼ਖਮੀ ਹੋ ਗਏ। ਇਨ੍ਹਾਂ 'ਚੋਂ ਸੱਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਅਤੇ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ।

ਡਰਾਈਵਰ ਨੂੰ ਆ ਗਈ ਨੀਂਦ

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੁੱਢਲੀ ਜਾਂਚ 'ਚ ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੈਵਲਰ ਡਰਾਈਵਰ ਦੇ ਸੌਂ ਜਾਣ ਕਾਰਨ ਹੋਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਹਾਦਸੇ ਨੇ ਨਾ ਸਿਰਫ਼ ਚਾਰ ਪਰਿਵਾਰਾਂ ਨੂੰ ਤਬਾਹ ਕਰ ਦਿੱਤਾ ਹੈ, ਸਗੋਂ ਸੰਗੀਤ ਜਗਤ ਲਈ ਵੀ ਇੱਕ ਵੱਡਾ ਝਟਕਾ ਸਾਬਤ ਹੋਇਆ ਹੈ। ਸਥਾਨਕ ਪ੍ਰਸ਼ਾਸਨ ਨੇ ਗੰਭੀਰ ਜ਼ਖਮੀਆਂ ਦੇ ਇਲਾਜ ਵਿੱਚ ਕੋਈ ਵੀ ਢਿੱਲ ਨਾ ਵਰਤਣ ਦੇ ਨਿਰਦੇਸ਼ ਦਿੱਤੇ ਹਨ।