ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਜਲੰਧਰ- ਬੁੱਧਵਾਰ ਸਵੇਰੇ ਸ਼ਹਿਰ ਦੇ ਮਾਡਲ ਟਾਊਨ ਇਲਾਕੇ 'ਚ ਇੱਕ ਵੱਡੇ ਹਾਦਸੇ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ। KFC ਦੇ ਨੇੜੇ ਸਥਿਤ ਮਸ਼ਹੂਰ 'ਸਟੇਪਸ' ਚੱਪਲਾਂ ਦੇ ਸ਼ੋਅਰੂਮ 'ਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ।

ਚਸ਼ਮਦੀਦਾਂ ਅਨੁਸਾਰ ਅੱਗ ਇੰਨੀ ਭਿਆਨਕ ਸੀ ਕਿ ਧੂੰਆਂ ਚਾਰੇ ਪਾਸੇ ਫੈਲ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਮੁੱਢਲੀ ਜਾਣਕਾਰੀ ਅਨੁਸਾਰ ਸ਼ੋਅਰੂਮ ਦੇ ਅੰਦਰ ਰੱਖੇ ਸਾਮਾਨ ਨੂੰ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ 'ਤੇ ਮੌਜੂਦ ਹਨ ਅਤੇ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ।