AAP ਵਿਧਾਇਕ ਰਮਨ ਅਰੋੜਾ ਦੀ ਵਿਗੜੀ ਸਿਹਤ

ਰਮਨ ਅਰੋੜਾ ਨੂੰ ਛਾਤੀ ਵਿੱਚ ਦਰਦ 'ਚ ਦਰਦ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਉਨ੍ਹਾਂ ਜਲੰਧਰ ਦੇ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਪ੍ਰਾਰੰਭਿਕ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਹੋਰ ਜਾਂਚ ਅਤੇ ਵਿਸ਼ੇਸ਼ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਰਮਨ ਅਰੋੜਾ ਨੂੰ ਛਾਤੀ ਵਿੱਚ ਦਰਦ 'ਚ ਦਰਦ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਉਨ੍ਹਾਂ ਜਲੰਧਰ ਦੇ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਪ੍ਰਾਰੰਭਿਕ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਹੋਰ ਜਾਂਚ ਅਤੇ ਵਿਸ਼ੇਸ਼ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਫ਼ਿਲਹਾਲ ਉਨ੍ਹਾਂ ਦੀ ਹਾਲਤ ਬਾਰੇ ਹਸਪਤਾਲ ਪ੍ਰਬੰਧਕੀ ਨੇ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ।


ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸਾਜ਼ਿਸ਼ ਵਿੱਚ ਪੰਜਾਬ ਦੇ ਜਲੰਧਰ ਦੀ ਜੇਲ੍ਹ ਵਿੱਚ ਸਨ। ਉਨ੍ਹਾਂ ਨੂੰ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ਸੀ ਪਰ ਫਿਰ ਰਾਮਾ ਮੰਡੀ ਥਾਣੇ ਦੀ ਪੁਲਸ ਨੇ ਵਿਧਾਇਕ ਅਰੋੜਾ 'ਤੇ ਜਬਰਦਸਤੀ ਦੀਆਂ ਧਾਰਾਵਾਂ ਲਗਾਈਆਂ ਹਨ। ਜਿਸ ਤੋਂ ਬਾਅਦ ਅਰੋੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲਸ ਥਾਣੇ 'ਚ 3 ਦਿਨਾਂ ਦੀ ਹਿਰਾਸਤ 'ਚ ਸਨ।