ਪੰਜਾਬ ਦੀਆਂ ਔਰਤਾਂ ਦੇ ਖਾਤਿਆਂ 'ਚ ਆਉਣਗੇ 1100 ਰੁਪਏ, CM ਮਾਨ ਨੇ ਕਰ'ਤਾ ਵੱਡਾ ਐਲਾਨ

ਪੰਜਾਬ ਦੀਆਂ ਔਰਤਾਂ ਨੂੰ ਜਲਦੀ ਹੀ ਸਰਕਾਰ ਹਰ ਮਹੀਨੇ 1100 ਰੁਪਏ ਦੇ ਸਕਦੀ ਹੈ। ਇਸ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸਨੂੰ ਅਗਲੇ ਸਾਲ ਯਾਨੀ ਮਾਰਚ 2026 ਵਿੱਚ ਬਜਟ ਪੇਸ਼ ਹੋਣ ਤੋਂ ਬਾਅਦ ਲਾਗੂ ਕੀਤਾ ਜਾ ਸਕਦਾ ਹੈ।

ਪੰਜਾਬ ਦੀਆਂ ਔਰਤਾਂ ਨੂੰ ਜਲਦੀ ਹੀ ਸਰਕਾਰ ਹਰ ਮਹੀਨੇ 1100 ਰੁਪਏ ਦੇ ਸਕਦੀ ਹੈ। ਇਸ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸਨੂੰ ਅਗਲੇ ਸਾਲ ਯਾਨੀ ਮਾਰਚ 2026 ਵਿੱਚ ਬਜਟ ਪੇਸ਼ ਹੋਣ ਤੋਂ ਬਾਅਦ ਲਾਗੂ ਕੀਤਾ ਜਾ ਸਕਦਾ ਹੈ। ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇੱਕ ਟੀਵੀ ਇੰਟਰਵਿਊ ਵਿੱਚ ਕਹੀ। ਉਨ੍ਹਾਂ ਕਿਹਾ ਕਿ ਕਈ ਗਰੰਟੀਆਂ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ ਅਤੇ ਹੁਣ ਔਰਤਾਂ ਲਈ ਇਸ ਗਰੰਟੀ 'ਤੇ ਕੰਮ ਸ਼ੁਰੂ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ 'ਆਪ' ਸਰਕਾਰ ਨੇ ਸੂਬੇ ਵਿੱਚ ਔਰਤਾਂ ਲਈ ਰੋਡਵੇਜ਼ ਬੱਸਾਂ ਵਿੱਚ ਯਾਤਰਾ ਮੁਫ਼ਤ ਕਰ ਦਿੱਤੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ, ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਦੇ ਨਾਲ-ਨਾਲ 1,100 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਵੀ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ 'ਆਪ' ਸਰਕਾਰ ਇਸ ਯੋਜਨਾ ਨੂੰ ਲਾਗੂ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਔਰਤਾਂ ਦਾ ਆਰਥਿਕ ਸਸ਼ਕਤੀਕਰਨ ਸਰਕਾਰ ਦੀ ਤਰਜੀਹ ਹੈ ਅਤੇ ਔਰਤਾਂ ਨਾਲ ਕੀਤੇ ਇਸ ਵਾਅਦੇ ਨੂੰ ਪੂਰਾ ਕਰਨ ਦਾ ਸਮਾਂ ਆ ਗਿਆ ਹੈ।

ਜੇਕਰ 'ਆਪ' ਸਰਕਾਰ ਇਸ ਗਰੰਟੀ ਨੂੰ ਪੂਰਾ ਕਰਦੀ ਹੈ ਤਾਂ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਲਗਭਗ 75 ਲੱਖ ਔਰਤਾਂ ਨੂੰ ਹਰ ਮਹੀਨੇ ਇਹ ਰਕਮ ਮਿਲ ਸਕਦੀ ਹੈ।