ਪੰਜਾਬ ਦੇ AAP ਵਿਧਾਇਕ ਦਾ ਐਕਸੀਡੈਂਟ, ਖੇਤਾਂ 'ਚ ਪਲਟੀ ਕਾਰ

ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਿੰਡ ਧੀਰਾਗੜ੍ਹ ਵੱਲ ਜਾ ਰਹੇ ਸਨ।

ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਿੰਡ ਧੀਰਾਗੜ੍ਹ ਵੱਲ ਜਾ ਰਹੇ ਸਨ। ਜਾਇਜ਼ਾ ਲੈਂਦੇ ਸਮੇਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਅਸੰਤੁਲਿਤ ਹੋ ਕੇ ਖੇਤਾਂ 'ਚ ਪਲਟੀ ਕਾਰ

ਚਸ਼ਮਦੀਦਾਂ ਦੇ ਅਨੁਸਾਰ, ਮੋਟਰਸਾਈਕਲ ਸਵਾਰ ਇੱਕ ਪਰਿਵਾਰ ਵਿਧਾਇਕ ਦੀ ਕਾਰ ਦੇ ਸਾਹਮਣੇ ਆ ਗਿਆ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਡਰਾਈਵਰ ਨੇ ਟੱਕਰ ਤੋਂ ਬਚਣ ਲਈ ਅਚਾਨਕ ਕਾਰ ਨੂੰ ਮੋੜਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਤੋਂ ਫਿਸਲ ਕੇ ਨੇੜਲੇ ਖੇਤਾਂ 'ਚ ਪਲਟ ਗਈ।

ਇਸ ਹਾਦਸੇ 'ਚ ਵਿਧਾਇਕ ਭੁੱਲਰ ਨੂੰ ਕੋਈ ਸੱਟ ਨਹੀਂ ਲੱਗੀ। ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਰ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ, ਮੋਟਰਸਾਈਕਲ ਸਵਾਰ ਇੱਕ ਔਰਤ ਅਤੇ ਉਸ ਦਾ ਬੱਚਾ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਸਥਾਨਕ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।