ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਫਿਲਮ ਦੀ ਸ਼ੂਟਿੰਗ ਦੌਰਾਨ ਹੋਏ ਜ਼ਖਮੀ, ਸਾਂਝੀ ਕੀਤੀ ਪੋਸਟ

ਸ਼ੂਟਿੰਗ ਵਿੱਚ ਵਰਤੀ ਗਈ ਨਕਲੀ ਗੋਲੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ 'ਤੇ ਲੱਗੀ ਜਿਸ ਕਾਰਨ ਸ਼ੀਸ਼ਾ ਟੁੱਟ ਗਿਆ ਅਤੇ ਪਰਮੀਸ਼ ਦੇ ਚਿਹਰੇ 'ਤੇ ਲੱਗ ਗਿਆ।

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਅੰਬਾਲਾ ਵਿੱਚ ਪੰਜਾਬੀ ਫਿਲਮ 'SHERA' ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ। ਕਾਰ ਦੇ ਸ਼ੀਸ਼ੇ ਦਾ ਇੱਕ ਟੁਕੜਾ ਉਨ੍ਹਾਂ ਦੇ ਚਿਹਰੇ 'ਤੇ ਲੱਗਿਆ ਹੈ। ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ ਅਤੇ ਉਹ ਚੰਡੀਗੜ੍ਹ ਵਾਪਸ ਆ ਗਏ। ਫਿਲਹਾਲ ਸ਼ੂਟਿੰਗ ਰੋਕ ਦਿੱਤੀ ਗਈ ਹੈ।


ਸੂਤਰਾਂ ਅਨੁਸਾਰ, ਪਰਮੀਸ਼ ਸ਼ੂਟਿੰਗ ਦੌਰਾਨ ਆਪਣੀ ਕਾਰ ਵਿੱਚ ਬੈਠਾ ਸੀ। ਸ਼ੂਟਿੰਗ ਵਿੱਚ ਵਰਤੀ ਗਈ ਨਕਲੀ ਗੋਲੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ 'ਤੇ ਲੱਗੀ ਜਿਸ ਕਾਰਨ ਸ਼ੀਸ਼ਾ ਟੁੱਟ ਗਿਆ ਅਤੇ ਪਰਮੀਸ਼ ਦੇ ਚਿਹਰੇ 'ਤੇ ਲੱਗ ਗਿਆ।

ਇਹ ਵੀ ਪੜ੍ਹੋ- ਬੱਦਲ ਫਟਣ ਨਾਲ ਦੇਹਰਾਦੂਨ ‘ਚ ਤਬਾਹੀ, ਰੁੜ੍ਹੇ ਪੁਲ ਤੇ ਢਹਿ ਗਈਆਂ ਕਈ ਦੁਕਾਨਾਂ

ਅਜੇ ਤੱਕ ਕਿਸੇ ਨੇ ਵੀ ਇਸ ਮਾਮਲੇ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਹੈ, ਪਰ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਜ਼ਰੂਰ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ - ਇਹ ਘਟਨਾ 'SHERA' ਫਿਲਮ ਦੇ ਸੈੱਟ 'ਤੇ ਵਾਪਰੀ। ਮੈਂ ਪਰਮਾਤਮਾ ਦੇ ਆਸ਼ੀਰਵਾਦ ਨਾਲ ਠੀਕ ਹਾਂ।