ਵੈਸ਼ਨੋ ਦੇਵੀ ਮਾਰਗ 'ਤੇ ਹੋਏ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਲੋਕਾਂ ਨੂੰ 5-5 ਲੱਖ ਮੁਆਵਜ਼ੇ ਦਾ ਐਲਾਨ

ਜ਼ਖਮੀ ਹੋਏ ਯਾਤਰੀਆਂ ਦੇ ਇਲਾਜ ਲਈ ਵੀ ਸਰਕਾਰ ਨੇ ਵਿਸ਼ੇਸ਼ ਬੰਦੋਬਸਤ ਕੀਤੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਆਰਥਿਕ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ।

ਵੈਸ਼ਨੋ ਦੇਵੀ ਮੰਦਰ ਜਾਣ ਵਾਲੇ ਰਸਤੇ ‘ਤੇ ਹੋਏ ਭਿਆਨਕ ਹਾਦਸੇ ਦੌਰਾਨ ਆਪਣੀ ਜਾਨ ਗੁਆਉਣ ਵਾਲਿਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਉਪ-ਰਾਜਪਾਲ ਮਨੋਜ ਸਿਨ੍ਹਾ ਸ਼੍ਰੀ ਮਾਤਾ ਵੈਸ਼ਨੋ ਦੇਵੀ ਨਾਰਾਇਣਾ ਹਸਪਤਾਲ ਪੀੜਤਾਂ ਦਾ ਹਾਲ ਜਾਨਣ ਪਹੁੰਚੇ ਹਨ। ਪੀੜਤਾਂ ਦਾ ਹਾਲ ਜਾਨਣ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੁਆਵਜ਼ੇ ਨਾਲ ਕਿਸੇ ਵੀ ਜਾਨੀ ਨੁਕਸਾਨ ਨੂੰ ਪੂਰਿਆ ਨਹੀਂ ਜਾ ਸਕਦਾ ਪਰ ਸ਼੍ਰਾਈਨ ਬੋਰਡ ਦੀ ਪਾਲਿਸੀ ਮੁਤਾਬਕ ਇਸ ਹਾਦਸੇ ਵਿਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਹਾਦਸੇ 'ਚ 31 ਲੋਕਾਂ ਦੀ ਮੌਤ ਹੋਈ ਹੈ।

ਜ਼ਖਮੀ ਹੋਏ ਯਾਤਰੀਆਂ ਦੇ ਇਲਾਜ ਲਈ ਵੀ ਸਰਕਾਰ ਨੇ ਵਿਸ਼ੇਸ਼ ਬੰਦੋਬਸਤ ਕੀਤੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਆਰਥਿਕ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਹਾਦਸੇ ਤੋਂ ਬਾਅਦ ਯਾਤਰਾ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ ਅਤੇ ਬਚਾਅ ਟੀਮਾਂ ਮਲਬਾ ਹਟਾਉਣ ਵਿੱਚ ਜੁਟੀ ਹੋਈਆਂ ਹਨ।ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਮੌਸਮੀ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਯਾਤਰਾ ਦੀ ਯੋਜਨਾ ਬਣਾਈ ਜਾਵੇ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।