ਭੱਲਾ ਪਰਿਵਾਰ ਨੇ ਵਧਾਇਆ ਹੜ੍ਹ ਪੀੜਤਾਂ ਲਈ ਮਦਦ ਦਾ ਹੱਥ

ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦਾ ਪਰਿਵਾਰ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਹੈ।

ਪੰਜਾਬ ਇਸ ਸਮੇਂ ਹੜ੍ਹ ਦੀ ਮਾਰ ਝੱਲ ਰਿਹਾ ਹੈ। ਬਹੁਤ ਸਾਰੇ ਆਗੂ ਅਤੇ ਮਸ਼ਹੂਰ ਹਸਤੀਆਂ ਮਦਦ ਲਈ ਅੱਗੇ ਆ ਰਹੀਆਂ ਹਨ। ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਹੜ੍ਹ ਪੀੜਤਾਂ ਦੀ ਮਦਦ 'ਚ ਲੱਗਾ ਹੋਇਆ ਹੈ।

https://www.instagram.com/reel/DOTA5T7jF-2/?utm_source=ig_web_copy_link&igsh=MzRlODBiNWFlZA==

ਦੱਸ ਦਈਏ ਕਿ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦਾ ਪਰਿਵਾਰ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਹੈ। ਉਨ੍ਹਾਂ ਦੇ ਪਰਿਵਾਰ ਵੱਲੋਂ ਹੜ੍ਹ 'ਚ ਸਭ ਕੁਝ ਗੁਆ ਚੁੱਕੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਦਿੱਤੀ ਗਈ। ਅਦਾਕਾਰ ਪੁਖਰਾਜ ਭੱਲਾ ਨੇ ਕਿਹਾ ਕਿ ਇਹ ਸਮਾਂ ਦੁੱਖੀ ਲੋਕਾਂ ਨਾਲ ਖੜ੍ਹਨ ਦਾ ਹੈ, ਨਾ ਕਿ ਸਿਰਫ਼ ਵੇਖਣ ਦਾ।

ਦੱਸਣਯੋਗ ਹੈ ਕਿ ਜਸਵਿੰਦਰ ਭੱਲਾ ਦਾ ਦਿਹਾਂਤ 22 ਅਗਸਤ ਨੂੰ ਹੋਇਆ ਸੀ। ਉਨ੍ਹਾਂ ਦਿਹਾਂਤ ਨਾਲ ਪੂਰੀ ਇੰਡਸਟਰੀ ਸੋਗ 'ਚ ਡੁੱਬ ਗਈ ਹੈ। ਉਨ੍ਹਾਂ ਦੀ ਫਿਲਮਾਂ ਲੋਕਾਂ ਵੱਲੋਂ ਕਾਫ਼ੀ ਪਿਆਰ ਮਿਲਿਆ ਹੈ।