ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੁੱਜੇ ਜਲੰਧਰ, ਹਜ਼ਾਰਾਂ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਦੌਰਾ ਕਰਕੇ ਹੜ੍ਹ ਪੀੜਤਾਂ ਲਈ ਹੋ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇੱਥੇ ਡੇਰੇ ਦੀ ਸੇਵਾ ਟੀਮ ਵੱਲੋਂ ਵੱਡੀ ਮਾਤਰਾ ਵਿੱਚ ਰਾਹਤ ਸਮੱਗਰੀ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿੱਚ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ, ਕੱਪੜੇ ਅਤੇ ਹੋਰ ਜ਼ਰੂਰੀ ਸਾਮਾਨ ਸ਼ਾਮਲ ਹੈ।

ਜਲੰਧਰ ਦੇ ਰਹਿਮਤਪੁਰ ਵਿਖੇ ਸਤਿਸੰਗ ਭਵਨ-3 ਵਿੱਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਦੌਰਾ ਕਰਕੇ ਹੜ੍ਹ ਪੀੜਤਾਂ ਲਈ ਹੋ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇੱਥੇ ਡੇਰੇ ਦੀ ਸੇਵਾ ਟੀਮ ਵੱਲੋਂ ਵੱਡੀ ਮਾਤਰਾ ਵਿੱਚ ਰਾਹਤ ਸਮੱਗਰੀ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿੱਚ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ, ਕੱਪੜੇ ਅਤੇ ਹੋਰ ਜ਼ਰੂਰੀ ਸਾਮਾਨ ਸ਼ਾਮਲ ਹੈ।


ਇਸ ਦੌਰਾਨ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਿੱਜੀ ਤੌਰ 'ਤੇ ਪੈਕਿੰਗ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਪ੍ਰਭਾਵਿਤ ਖੇਤਰਾਂ ਦੀਆਂ ਖਾਸ ਜ਼ਰੂਰਤਾਂ 'ਤੇ ਚਰਚਾ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਬਾਬਾ ਗੁਰਿੰਦਰ ਢਿੱਲੋਂ ਦੀ ਇੱਕ ਝਲਕ ਦੇਖਣ ਲਈ ਸਵੇਰ ਤੋਂ ਹੀ ਰਹਿਮਤਪੁਰ ਸਤਿਸੰਗ ਭਵਨ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ। ਡੇਰਾ ਵਲੰਟੀਅਰਾਂ ਨੇ ਭੀੜ ਨੂੰ ਕੁਸ਼ਲਤਾ ਨਾਲ ਸੰਭਾਲਿਆ ਜਦਕਿ ਪੁਲਸ ਪ੍ਰਸ਼ਾਸਨ ਨੇ ਆਵਾਜਾਈ ਨਿਯੰਤਰਣ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਉਪਾਅ ਕੀਤੇ ਗਏ।

https://www.instagram.com/reel/DOae-oYk6wb/?utm_source=ig_web_copy_link&igsh=MzRlODBiNWFlZA==

ਜਲੰਧਰ ਵਿੱਚ ਦਰਸ਼ਨ ਦੇਣ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਖ਼ੁਦ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਹੋ ਗਏ, ਜਿੱਥੇ ਉਨ੍ਹਾਂ ਵੱਲੋਂ ਜਾਇਜ਼ਾ ਲਿਆ ਜਾਵੇਗਾ। ਜਿਹੜੀਆਂ ਵੀ ਚੀਜ਼ਾਂ ਦੀ ਜ਼ਰੂਰਤ ਹੋਵੇਗੀ, ਉਹ ਉਨ੍ਹਾਂ ਵੱਲੋਂ ਉਪਲੱਬਧ ਕਰਵਾਈਆਂ ਜਾਣਗੀਆਂ।