ਬ੍ਰਿਟੇਨ 'ਚ ਦੋ ਬਜ਼ੁਰਗ ਸਿੱਖਾਂ 'ਤੇ ਨਸਲੀ ਹਮਲਾ, 3 ਨੌਜਵਾਨਾਂ ਨੇ ਸੜਕ ਵਿਚਕਾਰ ਕੀਤੀ ਕੁੱਟਮਾਰ

ਇੰਗਲੈਂਡ ਦੇ ਵੁਲਵਰਹੈਂਪਟਨ ਰੇਲਵੇ ਸਟੇਸ਼ਨ ਦੇ ਬਾਹਰ ਦੋ ਬਜ਼ੁਰਗ ਸਿੱਖਾਂ ਦੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕੁਝ ਬਦਮਾਸ਼ਾਂ ਨੇ ਉਨ੍ਹਾਂ ਨੂੰ ਸੜਕ ਵਿਚਾਲੇ ਕੁੱਟਿਆ, ਜਿਸ ਦੌਰਾਨ ਉਨ੍ਹਾਂ ਦੀ ਪੱਗ ਵੀ ਉਤਰ ਗਈ।

ਇੰਗਲੈਂਡ ਦੇ ਵੁਲਵਰਹੈਂਪਟਨ ਰੇਲਵੇ ਸਟੇਸ਼ਨ ਦੇ ਬਾਹਰ ਦੋ ਬਜ਼ੁਰਗ ਸਿੱਖਾਂ ਦੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕੁਝ ਬਦਮਾਸ਼ਾਂ ਨੇ ਉਨ੍ਹਾਂ ਨੂੰ ਸੜਕ ਵਿਚਾਲੇ ਕੁੱਟਿਆ, ਜਿਸ ਦੌਰਾਨ ਉਨ੍ਹਾਂ ਦੀ ਪੱਗ ਵੀ ਉਤਰ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਸਥਾਨਕ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਮਲੇ ਦੇ ਸਬੰਧ 'ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਪਰ ਪੁੱਛਗਿਛ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ 'ਤੇ ਛੱਡ ਦਿੱਤਾ ਗਿਆ।

ਇਹ ਘਟਨਾ ਸ਼ੁੱਕਰਵਾਰ ਦੁਪਹਿਰ ਲਗਭਗ 1:45 ਵਜੇ ਦੀ ਦੱਸੀ ਜਾ ਰਹੀ ਹੈ। ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਉਮਰ 17, 19 ਅਤੇ 25 ਸਾਲ ਦੱਸੀ ਜਾ ਰਹੀ ਹੈ। ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ।