14 ਸਾਲਾਂ ਲੜਕੇ ਦਾ ਬੇਰਹਿਮੀ ਨਾਲ ਕਤਲ

ਪਟਿਆਲਾ ਸ਼ਹਿਰ 'ਚ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 14 ਸਾਲਾਂ ਬੱਚੇ ਦਾ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।

ਪਟਿਆਲਾ ਸ਼ਹਿਰ 'ਚ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 14 ਸਾਲਾਂ ਬੱਚੇ ਦਾ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਦੇ ਅਨੰਦ ਨਗਰ ਬੀ ਗਲੀ ਨੰਬਰ 6 ’ਚ 14 ਸਾਲ ਦੇ ਬੱਚੇ ਦਾ ਕਤਲ ਕੀਤਾ ਗਿਆ ਹੈ। ਪੀੜਤ ਪਰਿਵਾਰ ਨੇ ਬੱਚੇ ਦੇ ਚਾਚੇ ’ਤੇ ਕਤਲ ਕਰਨ ਦਾ ਇਲਜ਼ਾਮ ਲਗਾਇਆ ਹੈ।

ਇਹ ਵਾਰਦਾਤ ਵੀਰਵਾਰ ਸਵੇਰੇ 7-8 ਵਜੇ ਵਾਪਰੀ। ਫਿਲਹਾਲ ਕਤਲ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਕਤਲ ਦੇ ਸਮੇਂ ਘਰ 'ਚ 14 ਸਾਲਾਂ ਸ਼ਰਨ ਤੋਂ ਇਲਾਵਾ ਉਸ ਦੇ ਤਿੰਨ ਚਾਚੇ ਹੀ ਮੌਜੂਦ ਸਨ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਬੁਰੀ ਤਰ੍ਹਾਂ ਵੱਢੀ ਗਈ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।