2 ਜ਼ਿਲ੍ਹਿਆਂ 'ਚ ਸਰਕਾਰ ਨੇ ਬੰਦ ਕੀਤੀਆਂ ਇੰਟਰਨੈੱਟ ਸੇਵਾਵਾਂ, ਜਾਣੋ ਕਾਰਨ

ਹਰਿਆਣਾ ਸਰਕਾਰ ਨੇ ਰਾਜ ਦੇ ਦੋ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਹਰਿਆਣਾ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮ 'ਚ ਇਹ ਪਾਬੰਦੀ ਭਿਵਾਨੀ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ 'ਚ ਲਗਾਈ ਗਈ ਹੈ।


ਹਰਿਆਣਾ ਸਰਕਾਰ ਨੇ ਰਾਜ ਦੇ ਦੋ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਹਰਿਆਣਾ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮ 'ਚ ਇਹ ਪਾਬੰਦੀ ਭਿਵਾਨੀ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ 'ਚ ਲਗਾਈ ਗਈ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮ 'ਚ ਕਿਹਾ ਗਿਆ ਹੈ ਕਿ ਸੀਆਈਡੀ ਅਤੇ ਪ੍ਰਸ਼ਾਸਨ ਦੀ ਰਿਪੋਰਟ ਅਨੁਸਾਰ, 19 ਅਗਸਤ ਨੂੰ ਭਿਵਾਨੀ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ 'ਚ ਤਣਾਅ, ਮੁਸ਼ਕਲਾਂ, ਅੰਦੋਲਨ, ਜਨਤਕ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਜਨਤਕ ਸ਼ਾਂਤੀ ਅਤੇ ਸਦਭਾਵਨਾ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ, ਇਹ ਪਾਬੰਦੀ ਲਗਾਈ ਗਈ ਹੈ।

ਦੱਸ ਦਈਏ ਕਿ ਭਿਵਾਨੀ ਇਲਾਕੇ 'ਚ ਮਨੀਸ਼ਾ ਨਾਮੀ ਕੁੜੀ ਦੀ ਮੌਤ ਤੋਂ ਬਾਅਦ ਹੰਗਾਮਾ ਹੋ ਗਿਆ ਹੈ। ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਇੰਟਰਨੈੱਟ ਬੰਦ ਕੀਤਾ ਹੈ। ਅਗਲੇ ਦੋ ਦਿਨਾਂ ਲਈ ਇੰਟਰਨੈੱਟ ਸੇਵਾ ਪੂਰੀ ਤਰ੍ਹਾਂ ਬੰਦ ਰਹੇਗੀ। ਸੂਬੇ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ, ਹਰ ਤਰ੍ਹਾਂ ਦੇ ਬਲਕ ਐਸਐਮਐਸ ਅਤੇ ਇੰਟਰਨੈੱਟ 'ਤੇ ਪਾਬੰਦੀ ਲਗਾਈ ਜਾਵੇਗੀ।

ਕੀ ਹੈ ਮਾਮਲਾ

ਦੱਸ ਦਈਏ ਕਿ ਮਨੀਸ਼ਾ ਨਾਲ ਜਬਰ-ਜਨਾਹ ਪਿੱਛੋਂ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ, ਜਿਸ ਦੀ ਲਾਸ਼ ਉਸ ਦੇ ਲਾਪਤਾ ਹੋਣ ਦੇ 2 ਦਿਨ ਬਾਅਦ ਮਿਲੀ ਦੱਸੀ ਜਾ ਰਹੀ ਹੈ। ਲਾਸ਼ ਮਿਲਦੇ ਹੀ ਲੋਕਾਂ 'ਚ ਪੁਲਸ ਖਿਲਾਫ਼ ਗੁੱਸਾ ਭੜਕ ਗਿਆ ਤੇ ਲੋਕ ਵਿਰੋਧ ਪ੍ਰਦਰਸ਼ਨ ਕਰਨ ਲੱਗੇ। ਉਥੇ ਹੀ ਸਥਾਨਕ ਪ੍ਰਸ਼ਾਸਨ ਇਸ ਤਰ੍ਹਾਂ ਦੇ ਕ੍ਰਾਇਮ ਦੇ ਨਾ ਹੋਣ ਦੀ ਗੱਲ਼ ਕਰ ਰਿਹਾ ਹੈ। ਪੁਲਸ ਪ੍ਰਸ਼ਾਸਨ ਦਾ ਤਰਕ ਹੈ ਕਿ ਮਨੀਸ਼ਾ ਨੇ ਕੋਈ ਜਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕੀਤੀ ਹੈ।ਫਿਲਹਾਲ ਮਨੀਸ਼ਾ ਦੀ ਮੌਤ ਦਾ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।