ਹੜ੍ਹ ਨਾਲ ਜੂਝ ਰਹੇ ਲੋਕਾਂ ਲਈ ਪੰਮੀ ਬਾਈ ਬਣੇ ਸਹਾਰਾ, ਡਾਕਟਰਾਂ ਤੇ ਦਵਾਈਆਂ ਨਾਲ ਪਹੁੰਚੇ ਇਲਾਕਿਆਂ ਵਿੱਚ

ਪੰਮੀ ਬਾਈ ਆਪਣੇ ਨਾਲ ਦਵਾਈਆਂ ਅਤੇ ਡਾਕਟਰਾਂ ਦੀ ਟੀਮ ਲੈ ਕੇ ਪਹੁੰਚੇ ਤਾਂ ਜੋ ਹੜ੍ਹ ਕਾਰਨ ਬਿਮਾਰ ਹੋਏ ਲੋਕਾਂ ਨੂੰ ਤੁਰੰਤ ਇਲਾਜ ਮਿਲ ਸਕੇ।


ਮਸ਼ਹੂਰ ਪੰਜਾਬੀ ਗਾਇਕ ਪੰਮੀ ਬਾਈ ਇਕ ਵਾਰ ਫਿਰ ਆਪਣੇ ਸਮਾਜਿਕ ਜ਼ਿੰਮੇਵਾਰੀ ਵਾਲੇ ਰੂਪ ਵਿਚ ਨਜ਼ਰ ਆਏ ਹਨ। ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਉਨ੍ਹਾਂ ਨੇ ਖ਼ੁਦ ਪਹੁੰਚ ਕੇ ਲੋਕਾਂ ਦੀ ਮਦਦ ਕੀਤੀ।

ਪੰਮੀ ਬਾਈ ਆਪਣੇ ਨਾਲ ਦਵਾਈਆਂ ਅਤੇ ਡਾਕਟਰਾਂ ਦੀ ਟੀਮ ਲੈ ਕੇ ਪਹੁੰਚੇ ਤਾਂ ਜੋ ਹੜ੍ਹ ਕਾਰਨ ਬਿਮਾਰ ਹੋਏ ਲੋਕਾਂ ਨੂੰ ਤੁਰੰਤ ਇਲਾਜ ਮਿਲ ਸਕੇ। ਗਾਇਕ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਵਾਇਆ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਇਕੱਲੇ ਨਹੀਂ ਹਨ। ਉਨ੍ਹਾਂ ਨੇ ਲੋਕਾਂ ਨੂੰ ਹੌਸਲਾ ਦਿੱਤਾ ਅਤੇ ਸਰਕਾਰ ਤੇ ਸਮਾਜ ਦੇ ਹੋਰ ਵਰਗਾਂ ਨੂੰ ਵੀ ਅਪੀਲ ਕੀਤੀ ਕਿ ਵੱਡੇ ਪੱਧਰ 'ਤੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ।

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਦੇ ਨਾਂ ਤੇ ਵੱਸਦਾ ਹੈ ਅਤੇ ਸਾਰੇ ਪੰਜਾਬੀ ਇਸ ਦੁੱਖ ਨੂੰ ਆਪਣਾ ਦੁੱਖ ਵਜੋਂ ਵੇਖ ਰਹੇ ਹਨ, ਸੋ ਅਸੀਂ ਆਪਣਾ ਫਰਜ਼ ਪਛਾਣਦੇ ਹੋਏ ਪਹੁੰਚੇ ਹਾਂ ਕਿਸੇ ਉੱਤੇ ਅਹਿਸਾਨ ਨਹੀਂ ਹੈ।