Asia Cup ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ

ਟੀ-20 ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ ਟੀਮ ਦਾ ਐਲਾਨ ਕੀਤਾ।

ਟੀ-20 ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ ਟੀਮ ਦਾ ਐਲਾਨ ਕੀਤਾ। ਸੂਰਿਆਕੁਮਾਰ ਯਾਦਵ ਟੀਮ ਦੀ ਅਗਵਾਈ ਕਰਨਗੇ, ਜਦੋਂ ਕਿ ਭਾਰਤੀ ਟੈਸਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਐਲਾਨ

ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰੈਸ ਕਾਨਫਰੰਸ ਦੌਰਾਨ ਟੀਮ ਇੰਡੀਆ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਸੂਰਿਆਕੁਮਾਰ ਯਾਦਵ ਨੂੰ ਕਪਤਾਨ ਬਣਾਇਆ ਗਿਆ ਹੈ ਅਤੇ ਸ਼ੁਭਮਨ ਗਿੱਲ ਨੂੰ ਉਪ-ਕਪਤਾਨ ਬਣਾਇਆ ਗਿਆ ਹੈ।

ਏਸ਼ੀਆ ਕੱਪ ਲਈ ਭਾਰਤੀ ਟੀਮ ਇਸ ਪ੍ਰਕਾਰ ਹੈ-

ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਜਿਤੇਸ਼ ਸ਼ਰਮਾ (ਵਿਕਟਕੀਪਰ), ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ, ਕੁਲਦੀਪ ਯਾਦਵ, ਸੰਜੂ ਸੈਮਸਨ (ਵਿਕਟਕੀਪਰ), ਹਰਸ਼ਿਤ ਰਾਣਾ।

ਦੱਸ ਦਈਏ ਕਿ ਏਸ਼ੀਆ ਕੱਪ ਦਾ 17ਵਾਂ ਐਡੀਸ਼ਨ 9 ਸਤੰਬਰ ਤੋਂ ਯੂਏਈ ਵਿੱਚ ਹੋਵੇਗਾ।ਭਾਰਤ ਏਸ਼ੀਆ ਕੱਪ ਵਿੱਚ ਸਭ ਤੋਂ ਸਫਲ ਟੀਮ ਹੈ। ਇਸ ਟੀਮ ਨੇ ਬਹੁ-ਰਾਸ਼ਟਰੀ ਟੂਰਨਾਮੈਂਟ 8 ਵਾਰ ਜਿੱਤਿਆ ਹੈ। ਇਸ ਕਰਕੇ ਭਾਰਤੀ ਟੀਮ ਕੋਲ 9ਵੀਂ ਵਾਰ ਏਸ਼ੀਆ ਕੱਪ ਜਿੱਤਣ ਦਾ ਮੌਕਾ ਹੋਵੇਗਾ।