ਕੇਪੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਲੰਧਰ ਪੁੱਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ

ਇਸ ਮੁਸ਼ਕਲ ਘੜੀ ਵਿੱਚ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਖੁਦ ਕੇਪੀ ਪਰਿਵਾਰ ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਆਪਣੀ ਸੰਵੇਦਨਾ ਪ੍ਰਗਟਾਈ।

ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੇ ਅਚਾਨਕ ਦੇਹਾਂਤ ਮਗਰੋਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਮੁਸ਼ਕਲ ਘੜੀ ਵਿੱਚ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਖੁਦ ਕੇਪੀ ਪਰਿਵਾਰ ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਆਪਣੀ ਸੰਵੇਦਨਾ ਪ੍ਰਗਟਾਈ।

ਇਹ ਵੀ ਪੜ੍ਹੋ- ਝੜਦੇ ਵਾਲਾਂ ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖੇ

ਬਾਬਾ ਗੁਰਿੰਦਰ ਸਿੰਘ ਨੇ ਕੇਪੀ ਪਰਿਵਾਰ ਨੂੰ ਹੌਂਸਲਾ ਦਿੰਦੇ ਹੋਏ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਾਰੀ ਸੰਗਤ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪਰਮਾਤਮਾ ਪਰਿਵਾਰ ਨੂੰ ਇਹ ਦੁੱਖ ਸਹਿਣ ਦੀ ਤਾਕਤ ਬਖ਼ਸ਼ੇ।"

ਇਹ ਵੀ ਪੜ੍ਹੋ- ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਨਾ ਜਾਣ ਦੇ ਫ਼ੈਸਲੇ 'ਤੇ CM ਮਾਨ ਦਾ ਵੱਡਾ ਬਿਆਨ

ਦੱਸ ਦਈਏ ਕਿ ਮਹਿੰਦਰ ਸਿੰਘ ਕੇਪੀ ਦਾ ਪਰਿਵਾਰ ਨਾ ਸਿਰਫ ਰਾਜਨੀਤਕ ਸਗੋਂ ਸਮਾਜਿਕ ਕੰਮ ਵਿੱਚ ਵੀ ਹਮੇਸ਼ਾ ਅੱਗੇ ਰਿਹਾ ਹੈ,ਜਿਸ ਕਰਕੇ ਇਲਾਕੇ ਵਿੱਚ ਉਨ੍ਹਾਂ ਦੀ ਕਾਫ਼ੀ ਇੱਜ਼ਤ ਕੀਤੀ ਜਾਂਦੀ ਹੈ। ਕੇਪੀ ਪਰਿਵਾਰ ਦੇ ਪੁੱਤਰ ਦੇ ਅਚਾਨਕ ਦੇਹਾਂਤ ਨਾਲ ਜਲੰਧਰ ਸਮੇਤ ਪੂਰੇ ਖੇਤਰ ਵਿੱਚ ਸੋਗ ਦਾ ਮਾਹੌਲ ਹੈ। ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਹਸਤੀਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੀਆਂ ਹਨ।