ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਦਾ ਅੱਜ ਹੋਵੇਗਾ ਸੰਸਕਾਰ, ਕਈ ਮਸ਼ਹੂਰ ਹਸਤੀਆਂ ਦੀ ਪੁੱਜਣ ਦੀ ਸੰਭਾਵਨਾ

ਸ਼ੁੱਕਰਵਾਰ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੁਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਪੰਜਾਬੀ ਸਿਨੇਮਾ ਅਤੇ ਕਾਮੇਡੀ ਦੇ ਥੰਮ੍ਹ ਜਸਵਿੰਦਰ ਸਿੰਘ ਭੱਲਾ ਜਿਨ੍ਹਾਂ ਨੇ ਹਾਸੇ ਨੂੰ ਹਰ ਘਰ ਤੱਕ ਪਹੁੰਚਾਇਆ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਨੇ ਸ਼ੁੱਕਰਵਾਰ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੁਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਦੱਸ ਦਈਏ ਕਿ ਉਨ੍ਹਾਂ ਦੇ ਸੰਸਕਾਰ 'ਤੇ ਕਈ ਮਸ਼ਹੂਰ ਹਸਤੀਆਂ ਵੀ ਪੁੱਜ ਰਹੀਆਂ ਹਨ। ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਇੱਕ ਛੋਟੇ ਜਿਹੇ ਕਸਬੇ ਦੋਰਾਹਾ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਬਹਾਦਰ ਸਿੰਘ ਭੱਲਾ ਇੱਕ ਅਧਿਆਪਕ ਸਨ, ਜਿਸ ਕਾਰਨ ਉਹ ਪੜ੍ਹਾਈ ਵਿੱਚ ਹੁਸ਼ਿਆਰ ਸਨ। ਉਨ੍ਹਾਂ ਨੇ ਆਪਣੀ ਮੁੱਢਲੀ ਪੜ੍ਹਾਈ ਦੋਰਾਹਾ ਤੋਂ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ। ਉਨ੍ਹਾਂ ਨੇ 1982 ਵਿੱਚ ਬੀਐਸਸੀ (ਖੇਤੀਬਾੜੀ) ਆਨਰਜ਼ ਅਤੇ 1985 ਵਿੱਚ ਪੀਏਯੂ ਤੋਂ ਐਮਐਸਸੀ (ਐਕਸਟੈਂਸ਼ਨ ਐਜੂਕੇਸ਼ਨ) ਦੀ ਡਿਗਰੀ ਪ੍ਰਾਪਤ ਕੀਤੀ। ਬਾਅਦ ਵਿੱਚ ਉਨ੍ਹਾਂ ਨੇ ਮੇਰਠ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ।