Kamal Kaur ਭਾਬੀ ਕਤਲ ਮਾਮਲਾ! ਦੋਸ਼ੀਆਂ ਖਿਲਾਫ਼ ਪੁਲਸ ਨੇ ਕੀਤਾ ਚਲਾਨ ਪੇਸ਼

ਪੁਲਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਖ਼ਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਹੈ।ਬਠਿੰਡਾ ਪੁਲਸ ਨੇ ਅਦਾਲਤ ਵਿੱਚ 122 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ।

ਸੋਸ਼ਲ ਮੀਡੀਆ 'ਤੇ ਕੰਚਨ ਕੁਮਾਰੀ ਉਰਫ਼ 'ਕਮਲ ਕੌਰ ਭਾਬੀ' ਦੇ ਨਾਂ ਨਾਲ ਪ੍ਰਸਿੱਧ ਰਹੀ ਇਨਫਲੂਐਂਸਰ ਦੇ ਕਤਲ ਮਾਮਲੇ 'ਚ ਬਠਿੰਡਾ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਸੋਮਵਾਰ ਨੂੰ ਬਠਿੰਡਾ ਦੀ ਅਦਾਲਤ 'ਚ ਇਸ ਮਾਮਲੇ ਦਾ ਚਲਾਨ ਪੇਸ਼ ਕਰ ਦਿੱਤਾ ਹੈ। ਪੁਲਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਖ਼ਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਹੈ।ਬਠਿੰਡਾ ਪੁਲਸ ਨੇ ਅਦਾਲਤ ਵਿੱਚ 122 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ।

ਇਹ ਵੀ ਪੜ੍ਹੋ- ਕੰਗਨਾ ਰਣੌਤ ਨੂੰ ਬਠਿੰਡਾ ਕੋਰਟ ਵੱਲੋਂ ਮੁੜ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ

ਇਸ ਕਤਲ ਮਾਮਲੇ ਨੇ ਕੁਝ ਮਹੀਨੇ ਪਹਿਲਾਂ ਪੰਜਾਬ ਹੀ ਨਹੀਂ ਸਗੋਂ ਪੂਰੇ ਦੇਸ਼ 'ਚ ਸਨਸਨੀ ਮਚਾ ਦਿੱਤੀ ਸੀ। ਕਮਲ ਕੌਰ ਭਾਬੀ ਸੋਸ਼ਲ ਮੀਡੀਆ 'ਤੇ ਆਪਣੇ ਵੀਡੀਓਜ਼ ਅਤੇ ਲਾਈਵ ਸੈਸ਼ਨ ਕਰਕੇ ਲੋਕਾਂ ਵਿਚ ਕਾਫ਼ੀ ਮਸ਼ਹੂਰ ਸੀ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋ, ਰਣਜੀਤ ਸਿੰਘ ਅਤੇ ਇੱਕ ਹੋਰ ਮੁਲਜ਼ਮ ਅਜੇ ਵੀ ਫਰਾਰ ਹਨ। ਅੰਮ੍ਰਿਤਪਾਲ ਸਿੰਘ ਮਹਿਰੋ ਕਤਲ ਤੋਂ ਬਾਅਦ ਯੂਏਈ ਚਲਾ ਗਿਆ ਸੀ। ਉਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਤਹਿਤ ਕਾਰਵਾਈ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ- ਚਮਕਦਾਰ ਚਿਹਰਾ ਤੇ ਤੰਦਰੁਸਤ ਸਰੀਰ , ਸਵੇਰੇ ਖਾਲੀ ਪੇਟ ਪਾਣੀ ਪੀਣ ਨਾਲ ਹੋਣਗੇ ਬੇਮਿਸਾਲ ਫਾਇਦੇ

ਤੁਹਾਨੂੰ ਦੱਸ ਦੇਈਏ ਕਿ 10 ਜੂਨ ਨੂੰ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੀ ਲਾਸ਼ ਮਿਲੀ ਸੀ।