LPG ਟੈਂਕਰ ਹਾਦਸੇ ਦੇ ਮ੍ਰਿਤਕ ਪਰਿਵਾਰਾਂ ਲਈ CM ਮਾਨ ਨੇ ਕੀਤਾ ਮੁਆਵਜੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ।

ਪੰਜਾਬ ਦੇ ਆਦਮਪੁਰ ਇਲਾਕੇ ਤੋਂ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਆਦਮਪੁਰ ਦੇ ਮੰਡਿਆਲਾ ਅੱਡਾ ਨੇੜੇ ਇੱਕ ਗੈਸ ਟੈਂਕਰ ਨੂੰ ਅਚਾਨਕ ਅੱਗ ਲੱਗ ਗਈ ਅਤੇ ਫਿਰ ਫਟ ਗਿਆ। ਇਸ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਇਸ ਵਿੱਚ 3 ਤੋਂ 4 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖ਼ਬਰ ਹੈ। ਜ਼ਖਮੀਆਂ ਨੂੰ ਹੁਸ਼ਿਆਰਪੁਰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਕੁਝ ਲੋਕ 30% ਤੋਂ 80% ਸੜ ਗਏ ਹਨ।


ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਵੱਲੋਂ ਹਾਦਸੇ 'ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।