ਮਾਤਾ ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਹਾਦਸੇ ਦਾ ਸ਼ਿਕਾਰ, 1 ਦੀ ਮੌਤ, ਕਈ ਜ਼ਖਮੀ

ਜੰਮੂ-ਪਠਾਨਕੋਟ ਰਾਸ਼ਟਰੀ ਹਾਈਵੇਅ 'ਤੇ ਵੀਰਵਾਰ ਸਵੇਰੇ ਇੱਕ ਬੱਸ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ ਇੱਕ ਸ਼ਰਧਾਲੂ ਦੀ ਮੌਤ ਦੀ ਖ਼ਬਰ ਹੈ। ਇਸ ਦੇ ਨਾਲ ਹੀ ਲਗਭਗ 40 ਯਾਤਰੀ ਜ਼ਖ਼ਮੀ ਹੋ ਗਏ ਹਨ।

ਜੰਮੂ-ਪਠਾਨਕੋਟ ਰਾਸ਼ਟਰੀ ਹਾਈਵੇਅ 'ਤੇ ਵੀਰਵਾਰ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਜਟਵਾਲ ਖੇਤਰ ਨੇੜੇ ਇੱਕ ਦਰਦਨਾਕ ਬੱਸ ਹਾਦਸਾ ਵਾਪਰਨ ਦੀ ਖਬਰ ਹੈ।

ਜਾਣਕਾਰੀ ਮੁਤਾਬਕ, ਯਾਤਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ ਇੱਕ ਸ਼ਰਧਾਲੂ ਦੀ ਮੌਤ ਦੀ ਖ਼ਬਰ ਹੈ। ਇਸ ਦੇ ਨਾਲ ਹੀ ਲਗਭਗ 40 ਯਾਤਰੀ ਜ਼ਖ਼ਮੀ ਹੋ ਗਏ ਹਨ। ਸਾਰੇ ਯਾਤਰੀ ਯੂਪੀ ਦੇ ਅਮਰੋਹਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜੋ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੇ ਸਨ। ਰਸਤੇ ਵਿੱਚ ਉਨ੍ਹਾਂ ਦਾ ਬੱਸ ਹਾਦਸਾ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਯਾਤਰੀਆਂ ਨਾਲ ਭਰੀ ਇੱਕ ਬੱਸ (ਰਜਿਸਟ੍ਰੇਸ਼ਨ ਨੰਬਰ- UP 81 BT 7688) ਕਠੂਆ ਤੋਂ ਕਟੜਾ ਜਾ ਰਹੀ ਸੀ। ਸਾਂਬਾ ਜ਼ਿਲ੍ਹੇ ਦੇ ਜਟਵਾਲ ਇਲਾਕੇ ਵਿੱਚ ਅਚਾਨਕ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਲਗਭਗ 30 ਫੁੱਟ ਉੱਚੇ ਪੁਲ ਤੋਂ ਹੇਠਾਂ ਡਿੱਗ ਗਈ।