ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੰਗੀਤਕਾਰ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, ਕੈਂਸਰ ਨਾਲ ਸਨ ਪੀੜਤ

ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ (74) ਦਾ ਅੱਜ ਮੋਹਾਲੀ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਅੰਤਿਮ ਸੰਸਕਾਰ ਦੁਪਹਿਰ 1 ਵਜੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਨੇ ਐਤਵਾਰ ਨੂੰ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮਚੀ ਹਫੜਾ- ਦਫੜੀ

ਆਹੂਜਾ ਦੇ ਤਿੰਨ ਪੁੱਤਰ ਹਨ। ਉਨ੍ਹਾਂ ਦਾ ਵੱਡਾ ਪੁੱਤਰ ਸਚਿਨ ਆਹੂਜਾ ਵੀ ਪੰਜਾਬੀ ਸੰਗੀਤ ਉਦਯੋਗ ਦੀ ਇੱਕ ਪ੍ਰਮੁੱਖ ਹਸਤੀ ਹੈ। ਉਨ੍ਹਾਂ ਦਾ ਆਪਣਾ ਸਟੂਡੀਓ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਗਾਇਕ ਦਿਲਜੀਤ ਦੋਸਾਂਝ, ਅਦਾਕਾਰਾ ਨਿਰਮਲ ਰਿਸ਼ੀ, ਗਾਇਕ ਮਾਸਟਰ ਸਲੀਮ ਅਤੇ ਹੋਰ ਕਲਾਕਾਰਾਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਦੇ ਖਾਤਿਆਂ 'ਚ ਆਉਣਗੇ 1100 ਰੁਪਏ, CM ਮਾਨ ਨੇ ਕਰ'ਤਾ ਵੱਡਾ ਐਲਾਨ

ਕਈ ਗਾਇਕਾਂ ਨੂੰ ਦਿੱਤੀ ਪਹਿਚਾਣ

ਚਰਨਜੀਤ ਆਹੂਜਾ ਨੂੰ ਪੰਜਾਬੀ ਸੰਗੀਤ ਦੇ ਨਿਰਮਾਤਾ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਦੀਆਂ ਸੁਰਾਂ ਅੱਜ ਵੀ ਲੋਕ ਗੀਤਾਂ, ਵਿਆਹਾਂ ਅਤੇ ਸੱਭਿਆਚਾਰਕ ਸਮਾਗਮਾਂ ਵਿੱਚ ਗੂੰਜਦੀਆਂ ਹਨ। ਉਨ੍ਹਾਂ ਦੀਆਂ ਸੁਰਾਂ ਨੇ 1980 ਅਤੇ 1990 ਦੇ ਦਹਾਕੇ ਵਿੱਚ ਪੰਜਾਬੀ ਸੰਗੀਤ ਉਦਯੋਗ ਨੂੰ ਇੱਕ ਨਵੀਂ ਪਛਾਣ ਦਿੱਤੀ। ਸੁਰਜੀਤ ਬਿੰਦਰਖੀਆ, ਕੁਲਦੀਪ ਮਾਣਕ, ਗੁਰਦਾਸ ਮਾਨ, ਚਮਕੀਲਾ, ਗੁਰਕਿਰਪਾਲ ਸੁਰਾਪੁਰੀ ਅਤੇ ਸਤਵਿੰਦਰ ਬੁੱਗਾ ਸਮੇਤ ਬਹੁਤ ਸਾਰੇ ਲੋਕ ਗਾਇਕਾਂ ਨੇ ਆਹੂਜਾ ਦੀਆਂ ਸੁਰਾਂ ਰਾਹੀਂ ਪ੍ਰਸਿੱਧੀ ਪ੍ਰਾਪਤ ਕੀਤੀ। ਕੁਝ ਗਾਇਕਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਉਨ੍ਹਾਂ ਦੇ ਸੰਗੀਤ ਨਾਲ ਕੀਤੀ ਅਤੇ ਕੁਝ ਤਾਂ ਸੁਪਰਸਟਾਰ ਵੀ ਬਣ ਗਏ।