ਨਿਤਿਨ ਕੋਹਲੀ ਬ੍ਰਹਮਾਕੁਮਾਰੀ ਆਸ਼ਰਮ ਪਹੁੰਚੇ, ਭੈਣਾਂ ਤੋਂ ਰੱਖੜੀ ਬੰਨ੍ਹਵਾਈ

ਜਲੰਧਰ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਅੱਜ ਬ੍ਰਹਮਾ ਕੁਮਾਰੀ ਆਸ਼ਰਮ ਪਹੁੰਚੇ। ਉੱਥੇ ਉਹਨਾਂ ਨੇ ਭੈਣਾਂ ਤੋਂ ਆਪਣੇ ਗੁੱਟ 'ਤੇ ਰੱਖੜੀ ਬੰਨ੍ਹਵਾਈ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਉਹਨਾਂ ਨੇ ਕਿਹਾ ਕਿ ਬ੍ਰਹਮਾ ਕੁਮਾਰੀ ਆਸ਼ਰਮ ਆ ਕੇ ਮੈਨੂੰ ਸ਼ਾਂਤੀ ਮਿਲਦੀ ਹੈ। ਬ੍ਰਹਮਾ ਕੁਮਾਰੀ ਆਸ਼ਰਮ ਦੀਆਂ ਭੈਣਾਂ ਦਾ ਧੰਨਵਾਦ ਕਰਦੇ ਹੋਏ ਨਿਤਿਨ ਕੋਹਲੀ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਨਾ ਸਿਰਫ਼ ਭਰਾ-ਭੈਣ ਦੇ ਪਵਿੱਤਰ ਰਿਸ਼ਤੇ ਦੀ ਮਜ਼ਬੂਤੀ ਦਾ ਪ੍ਰਤੀਕ ਹੈ, ਸਗੋਂ ਇਹ ਸਾਡੀ ਸੱਭਿਆਚਾਰਕ ਵਿਰਾਸਤ ਦੀ ਪਛਾਣ ਵੀ ਹੈ। ਉਨ੍ਹਾਂ ਕਿਹਾ ਕਿ ਰੱਖੜੀ ਭਾਵਨਾਵਾਂ ਦਾ ਤਿਉਹਾਰ ਹੈ, ਇਸ ਲਈ ਸੱਭਿਆਚਾਰਕ ਅਤੇ ਧਾਰਮਿਕ ਤੌਰ 'ਤੇ ਇਸਦਾ ਮਹੱਤਵ ਬਹੁਤ ਜ਼ਿਆਦਾ ਹੈ।

ਬ੍ਰਹਮਾ ਕੁਮਾਰੀ ਆਸ਼ਰਮ ਦੇ ਇਸ ਯਤਨ ਦੀ ਪ੍ਰਸ਼ੰਸਾ ਕਰਦੇ ਹੋਏ ਨਿਤਿਨ ਕੋਹਲੀ ਨੇ ਕਿਹਾ ਕਿ ਹਰ ਸਾਲ ਇਸ ਪਵਿੱਤਰ ਤਿਉਹਾਰ ਨੂੰ ਆਸ਼ਰਮ ਦੀਆਂ ਭੈਣਾਂ ਵੱਲੋਂ ਇਸ ਤਰੀਕੇ ਨਾਲ ਮਨਾਇਆ ਜਾਂਦਾ ਹੈ। ਇਸ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਤਿਉਹਾਰ ਦੀ ਮਹੱਤਤਾ ਨੂੰ ਬਣਾਈ ਰੱਖਣ ਲਈ ਆਸ਼ਰਮ ਵੱਲੋਂ ਕੀਤੇ ਜਾ ਰਹੇ ਅਜਿਹੇ ਯਤਨ ਸਮਾਜ ਵਿੱਚ ਮਿਸਾਲੀ ਹਨ। ਉਹਨਾਂ ਨੇ ਕਿਹਾ ਕਿ ਬ੍ਰਹਮਾ ਕੁਮਾਰੀ ਆਸ਼ਰਮ ਵੱਲੋਂ ਸਮਾਜ ਦੇ ਲੋਕਾਂ ਨੂੰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਅਤੇ ਸਮਾਜ ਵਿੱਚ ਏਕਤਾ ਸਥਾਪਤ ਕਰਨ ਲਈ ਕਈ ਯਤਨ ਕੀਤੇ ਜਾ ਰਹੇ ਹਨ, ਜੋ ਕਿ ਸ਼ਲਾਘਾਯੋਗ ਹਨ। ਉਹਨਾਂ ਨੇ ਕਿਹਾ ਕਿ ਆਸ਼ਰਮ ਨੇ ਹਮੇਸ਼ਾ ਲੋਕਾਂ ਨੂੰ ਅਧਿਆਤਮਿਕ ਤਰੱਕੀ ਦਾ ਰਸਤਾ ਦਿਖਾਇਆ ਹੈ, ਜਿਸ 'ਤੇ ਚੱਲ ਕੇ ਲੱਖਾਂ ਲੋਕਾਂ ਨੇ ਆਪਣਾ ਜੀਵਨ ਸਫਲ ਬਣਾਇਆ ਹੈ।