ਚੰਗੇ ਭਵਿੱਖ ਲਈ ਬਾਹਰ ਗਏ ਪੰਜਾਬ ਦੇ ਨੌਜਵਾਨ ਦੀ ਹਾਦਸੇ 'ਚ ਮੌਤ

ਪੰਜਾਬ ਦੇ ਮੋਰਿੰਡਾ ਸ਼ਹਿਰ ਦੇ 31 ਸਾਲਾ ਨੌਜਵਾਨ ਹਰਵਿੰਦਰ ਸਿੰਘ ਹੈਰੀ ਦੀ ਕੈਨੇਡਾ 'ਚ ਇੱਕ ਦਰਦਨਾਕ ਹਾਦਸੇ 'ਚ ਮੌਤ ਹੋ ਗਈ ਹੈ। ਇਹ ਹਾਦਸਾ ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਹਾਈਵੇਅ 417 'ਤੇ ਵਾਪਰਿਆ।

ਪੰਜਾਬ ਦੇ ਮੋਰਿੰਡਾ ਸ਼ਹਿਰ ਦੇ 31 ਸਾਲਾ ਨੌਜਵਾਨ ਹਰਵਿੰਦਰ ਸਿੰਘ ਹੈਰੀ ਦੀ ਕੈਨੇਡਾ 'ਚ ਇੱਕ ਦਰਦਨਾਕ ਹਾਦਸੇ 'ਚ ਮੌਤ ਹੋ ਗਈ ਹੈ। ਇਹ ਹਾਦਸਾ ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਹਾਈਵੇਅ 417 'ਤੇ ਵਾਪਰਿਆ। ਹਾਦਸੇ ਦੌਰਾਨ ਗੱਡੀ ਨੂੰ ਅੱਗ ਲੱਗ ਗਈ, ਜਿਸ ਕਾਰਨ ਜਿੱਥੇ ਕਾਰ ਸੜ ਕੇ ਸਵਾਹ ਹੋ ਗਈ, ਉੱਥੇ ਹੀ ਕਾਰ ’ਚ ਸਵਾਰ ਹੈਰੀ ਵੀ ਬੂਰੀ ਤਰ੍ਹਾਂ ਸੜ ਗਿਆ ਅਤੇ ਤੁਰੰਤ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। 

ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਹੈਰੀ ਆਪਣੀ ਭੈਣ ਦੇ ਘਰ ਜਾ ਰਿਹਾ ਸੀ ਪਰ ਰਸਤੇ 'ਚ ਅਚਾਨਕ ਉਸ ਦੀ ਕਾਰ ਨੂੰ ਅੱਗ ਲੱਗ ਗਈ। ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਅਤੇ ਹਰਵਿੰਦਰ ਸਿੰਘ ਹੈਰੀ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।

ਹਰਵਿੰਦਰ ਸਿੰਘ ਹੈਰੀ ਸਟੇਟ ਬੈਂਕ ਆਫ਼ ਪਟਿਆਲਾ ਦੇ ਰਿਟਾਇਰਡ ਕਰਮਚਾਰੀ ਜਸਬੀਰ ਸਿੰਘ ਦਾ ਪੁੱਤਰ ਸੀ, ਜੋ ਕਿ ਸੂਦ ਕਲੋਨੀ, ਮੋਰਿੰਡਾ ਦਾ ਰਹਿਣ ਵਾਲਾ ਹੈ। ਹਰਵਿੰਦਰ ਆਪਣੇ ਬਿਹਤਰ ਭਵਿੱਖ ਲਈ ਕੈਨੇਡਾ ਗਿਆ ਸੀ। ਇਸ ਦੁਖਦਾਈ ਹਾਦਸੇ ਤੋਂ ਸਿਰਫ਼ ਪੰਜ ਮਹੀਨੇ ਪਹਿਲਾਂ, 12 ਮਾਰਚ, 2025 ਨੂੰ ਉਸ ਦਾ ਵਿਆਹ ਹੋਇਆ ਸੀ।