ਪੰਜਾਬ 'ਚ ਮੁੜ ਬਦਲਿਆ ਮੌਸਮ, ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਮੌਸਮ ਨੇ ਫਿਰ ਚਿੰਤਾਵਾਂ ਵਧਾ ਦਿੱਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਲਗਾਤਾਰ ਹੋ ਰਹੀ ਬਾਰਿਸ਼ ਨੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਹੜ੍ਹਾਂ ਦੀ ਸੰਭਾਵਨਾ ਵਧਾ ਦਿੱਤੀ ਹੈ।

ਹਿਮਾਚਲ ਦੀ ਬਾਰਿਸ਼ ਨੇ ਪੰਜਾਬ ਦੀ ਵਧਾਈ ਚਿੰਤਾ

ਮੌਸਮ ਵਿਗਿਆਨ ਮੁਤਾਬਕ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿੱਚ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜਾਂ ਵਿੱਚ ਲਗਾਤਾਰ ਪੈ ਰਹੇ ਮੀਂਹ ਦਾ ਸਿੱਧਾ ਅਸਰ ਪੰਜਾਬ 'ਤੇ ਦੇਖਣ ਨੂੰ ਮਿਲ ਰਿਹਾ ਹੈ। ਹਿਮਾਚਲ ਵਿੱਚ ਭਾਖੜਾ, ਪੋਂਗ ਅਤੇ ਰਣਜੀਤ ਸਾਗਰ ਡੈਮਾਂ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਡੈਮਾਂ ਵਿੱਚ ਪਾਣੀ ਦਾ ਦਬਾਅ ਪੰਜਾਬ ਲਈ ਖ਼ਤਰੇ ਦਾ ਸੰਕੇਤ ਸਾਬਤ ਹੋ ਸਕਦਾ ਹੈ।

24 ਅਗਸਤ ਨੂੰ ਵੀ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਮੋਹਾਲੀ ਸਮੇਤ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 25 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ 'ਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।