ਸੰਦੀਪ ਰਿਸ਼ੀ ਬਣੇ ਜਲੰਧਰ ਦੇ ਨਗਮ ਨਿਗਮ ਕਮਿਸ਼ਨਰ

ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੀ ਜਗ੍ਹਾ ਸੰਦੀਪ ਰਿਸ਼ੀ ਨੂੰ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਦੀ ਕਮਾਨ ਸੌਂਪੀ ਗਈ ਹੈ।

ਪੰਜਾਬ ਵਿੱਚ ਪ੍ਰਸ਼ਾਸਕੀ ਫੇਰਬਦਲ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 31 ਆਈ.ਏ.ਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਵਿੱਚ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦਾ ਨਾਮ ਵੀ ਸ਼ਾਮਲ ਹੈ। ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੀ ਜਗ੍ਹਾ ਸੰਦੀਪ ਰਿਸ਼ੀ ਨੂੰ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਦੀ ਕਮਾਨ ਸੌਂਪੀ ਗਈ ਹੈ। ਸੰਦੀਪ ਰਿਸ਼ੀ ਪਹਿਲਾਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਸਨ, ਜਿਨ੍ਹਾਂ ਨੂੰ ਹੁਣ ਜਲੰਧਰ ਨਗਰ ਨਿਗਮ ਦਾ ਕਮਿਸ਼ਨਰ ਬਣਾਇਆ ਗਿਆ ਹੈ। ਸੰਦੀਪ ਰਿਸ਼ੀ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਵੀ ਰਹਿ ਚੁੱਕੇ ਹਨ।