ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਮੌਕੇ ਕੱਲ੍ਹ ਛੁੱਟੀ ਦਾ ਐਲਾਨ

6 ਸਤੰਬਰ (ਸ਼ਨੀਵਾਰ) ਨੂੰ ਜਲੰਧਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ।

ਜਲੰਧਰ ਵਿੱਚ 6 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਦਾ ਸਲਾਨਾ ਮੇਲਾ ਬੜੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਧਾਰਮਿਕ ਤੇ ਇਤਿਹਾਸਕ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। 6 ਸਤੰਬਰ (ਸ਼ਨੀਵਾਰ) ਨੂੰ ਜਲੰਧਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ।


ਹਾਲਾਂਕਿ, ਐਮਰਜੈਂਸੀ ਸੇਵਾਵਾਂ ਜਿਵੇਂ ਕਿ ਹਸਪਤਾਲ, ਪਾਣੀ ਸਪਲਾਈ, ਬਿਜਲੀ ਅਤੇ ਸੁਰੱਖਿਆ ਵਿਭਾਗ ਹਮੇਸ਼ਾਂ ਦੀ ਤਰ੍ਹਾਂ ਖੁੱਲ੍ਹੇ ਰਹਿਣਗੇ।ਹਰ ਸਾਲ ਮਨਾਇਆ ਜਾਣ ਵਾਲਾ ਬਾਬਾ ਸੋਢਲ ਮੇਲਾ ਜਲੰਧਰ ਦਾ ਸਭ ਤੋਂ ਵੱਡਾ ਧਾਰਮਿਕ ਮੇਲਾ ਹੈ, ਜਿਸ ਵਿੱਚ ਹਜ਼ਾਰਾਂ ਸ਼ਰਧਾਲੂ ਨੇੜੇ-ਦੂਰੋਂ ਸ਼ਿਰਕਤ ਕਰਨ ਆਉਂਦੇ ਹਨ। ਇਸ ਵਾਰ ਵੀ ਮੇਲੇ ਲਈ ਸ਼ਹਿਰ ਵਿੱਚ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।