ਗੁਰਦੁਆਰਾ ਸਾਹਿਬ 'ਚ ਕਰੰਟ ਲੱਗਣ ਨਾਲ 1 ਦੀ ਮੌਤ, ਕਈ ਜ਼ਖਮੀ

ਮ੍ਰਿਤਕ ਦੀ ਪਛਾਣ ਟਿੱਬਾ ਰੋਡ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਵਜੋਂ ਹੋਈ ਹੈ। ਜ਼ਖਮੀਆਂ ਵਿੱਚ ਰਣਵੀਰ ਸਿੰਘ, ਰਜਿੰਦਰ ਸਿੰਘ ਅਤੇ ਜਗਜੀਤ ਸਿੰਘ ਢੱਲ ਸ਼ਾਮਲ ਹਨ।

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਧਰਮਪੁਰਾ ਸਥਿਤ ਗੁਰਦੁਆਰਾ ਹਰਕ੍ਰਿਸ਼ਨ ਸਾਹਿਬ ਵਿੱਚ ਸੰਗਰਾਦ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਿਆ ਜਾ ਰਿਹਾ ਸੀ। ਅਚਾਨਕ ਨਿਸ਼ਾਨ ਸਾਹਿਬ ਦਾ ਪਾਈਪ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ, ਜਿਸ ਕਾਰਨ 4 ਲੋਕਾਂ ਨੂੰ ਕਰੰਟ ਲੱਗ ਗਿਆ।

ਇਹ ਵੀ ਪੜ੍ਹੋ- Kamal Kaur ਭਾਬੀ ਕਤਲ ਮਾਮਲਾ! ਦੋਸ਼ੀਆਂ ਖਿਲਾਫ਼ ਪੁਲਸ ਨੇ ਕੀਤਾ ਚਲਾਨ ਪੇਸ਼

ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਹੋਰ ਜ਼ਖਮੀਆਂ ਨੂੰ ਸੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਪਛਾਣ ਟਿੱਬਾ ਰੋਡ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਵਜੋਂ ਹੋਈ ਹੈ। ਜ਼ਖਮੀਆਂ ਵਿੱਚ ਰਣਵੀਰ ਸਿੰਘ, ਰਜਿੰਦਰ ਸਿੰਘ ਅਤੇ ਜਗਜੀਤ ਸਿੰਘ ਢੱਲ ਸ਼ਾਮਲ ਹਨ। ਘਟਨਾ ਦਾ ਪਤਾ ਲੱਗਦੇ ਹੀ ਵਿਧਾਇਕ ਅਸ਼ੋਕ ਪਰਾਸ਼ਰ ਵੀ ਸੀਐਮਸੀ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ ਪੁੱਛਿਆ।

ਇਹ ਵੀ ਪੜ੍ਹੋ- ਕੰਗਨਾ ਰਣੌਤ ਨੂੰ ਬਠਿੰਡਾ ਕੋਰਟ ਵੱਲੋਂ ਮੁੜ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ

ਮੌਕੇ 'ਤੇ ਹੋਈ 1 ਦੀ ਮੌਤ

ਮ੍ਰਿਤਕ ਅਸ਼ੋਕ ਕੁਮਾਰ ਦੇ ਭਤੀਜੇ ਟਿੰਕੂ ਨੇ ਦੱਸਿਆ ਕਿ ਉਸ ਦਾ ਚਾਚਾ ਅਕਸਰ ਧਾਰਮਿਕ ਸਥਾਨਾਂ 'ਤੇ ਸੇਵਾ ਕਰਦਾ ਹੈ। ਉਸ ਨੇ ਆਪਣੀ ਜ਼ਿੰਦਗੀ ਵਿੱਚ ਕਦੇ ਵਿਆਹ ਨਹੀਂ ਕਰਵਾਇਆ। ਉਹ ਅਕਸਰ ਖਾਟੂ ਸ਼ਿਆਮ ਮੰਦਰ ਜਾਂ ਗੁਰੂਦੁਆਰਾ ਸਾਹਿਬ ਵਿੱਚ ਸੇਵਾ ਕਰਨ ਆਉਂਦਾ ਸੀ। ਅੱਜ ਗੁਰੂਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ ਸਮੇਂ ਅਚਾਨਕ ਹਾਦਸਾ ਵਾਪਰ ਗਿਆ। ਕਰੰਟ ਇੰਨਾ ਤੇਜ਼ ਸੀ ਕਿ ਚਾਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ।