ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਗਿਆ ਪੰਜਾਬ, ਹੜ੍ਹ ਦੀ ਲਪੇਟ 'ਚ 23 ਜ਼ਿਲ੍ਹੇ

ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਸੂਬਾ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਨੇ ਸਾਰੇ 23 ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕੀਤਾ ਹੈ।

ਪੰਜਾਬ ਇਸ ਸਮੇਂ ਭਾਰੀ ਬਾਰਿਸ਼ ਅਤੇ ਹੜ੍ਹਾਂ ਦੀ ਲਪੇਟ ਵਿੱਚ ਹੈ। ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਸੂਬਾ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਨੇ ਸਾਰੇ 23 ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ 1,200 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਹੁਣ ਤੱਕ 30 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ ਤਿੰਨ ਲੋਕ ਲਾਪਤਾ ਹਨ। ਪਠਾਨਕੋਟ ਵਿੱਚ ਸਭ ਤੋਂ ਵੱਧ ਛੇ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਲੁਧਿਆਣਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ, ਬਰਨਾਲਾ, ਮਾਨਸਾ, ਰੂਪਨਗਰ ਅਤੇ ਹੁਸ਼ਿਆਰਪੁਰ ਵਿੱਚ ਤਿੰਨ ਮੌਤਾਂ ਦਰਜ ਕੀਤੀਆਂ ਗਈਆਂ ਹਨ। ਬਠਿੰਡਾ, ਗੁਰਦਾਸਪੁਰ, ਪਟਿਆਲਾ, ਮੋਹਾਲੀ ਅਤੇ ਸੰਗਰੂਰ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।


ਅੰਮ੍ਰਿਤਸਰ ਤੋਂ ਤਰਨਤਾਰਨ ਤੱਕ ਪੰਜਾਬ ਦੇ ਸਾਰੇ 23 ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੋਪੜ, ਨਵਾਂਸ਼ਹਿਰ, ਮੋਹਾਲੀ, ਸੰਗਰੂਰ ਅਤੇ ਮੁਕਤਸਰ ਸ਼ਾਮਲ ਹਨ। ਸੂਬੇ ਦੇ ਲਗਭਗ 1,400 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਇਨ੍ਹਾਂ ਵਿੱਚੋਂ ਗੁਰਦਾਸਪੁਰ ਦੇ 324 ਪਿੰਡ, ਅੰਮ੍ਰਿਤਸਰ ਦੇ 135, ਬਰਨਾਲਾ ਦੇ 134, ਹੁਸ਼ਿਆਰਪੁਰ ਦੇ 119 ਅਤੇ ਕਪੂਰਥਲਾ ਦੇ 115 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹਨ, ਜਦੋਂ ਕਿ ਹੋਰ ਜ਼ਿਲ੍ਹਿਆਂ ਦੇ ਦਰਜਨਾਂ ਪਿੰਡ ਵੀ ਹੜ੍ਹਾਂ ਦੀ ਲਪੇਟ ਵਿੱਚ ਹਨ।

ਲਗਾਤਾਰ ਪੰਜਾਬ 'ਚ ਹੜ੍ਹ ਦਾ ਕਹਿਰ

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਲੋਕ ਅਜੇ ਵੀ ਲਾਪਤਾ ਹਨ। ਸਭ ਤੋਂ ਵੱਧ ਪ੍ਰਭਾਵਿਤ ਗੁਰਦਾਸਪੁਰ ਜ਼ਿਲ੍ਹੇ ਦੇ 324 ਪਿੰਡ ਹਨ, ਜਦੋਂ ਕਿ ਅੰਮ੍ਰਿਤਸਰ ਦੇ 135 ਪਿੰਡ, ਬਰਨਾਲਾ ਦੇ 134 ਅਤੇ ਹੁਸ਼ਿਆਰਪੁਰ ਦੇ 119 ਪਿੰਡ ਡੁੱਬ ਗਏ ਹਨ। ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਇਲਾਕੇ ਦੇ ਲੋਕਾਂ ਨੂੰ ਸੁਚੇਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਮੀਂਹ ਕਾਰਨ ਦਰਿਆਵਾਂ ਅਤੇ ਸਤਲੁਜ ਦੇ ਕੰਢਿਆਂ 'ਤੇ ਬਣੇ ਬੰਨ੍ਹ ਕਮਜ਼ੋਰ ਹੋ ਗਏ ਹਨ ਅਤੇ ਪਿੰਡ ਵਾਸੀਆਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਪਨਾਹ ਲੈਣੀ ਚਾਹੀਦੀ ਹੈ।