ਪਾਕਿਸਤਾਨ 'ਚ ਕੁਦਰਤ ਦਾ ਕਹਿਰ! 48 ਦਿਨਾਂ 'ਚ 650 ਲੋਕਾਂ ਦੀ ਮੌਤ

ਪਾਕਿਸਤਾਨ ਵਿੱਚ 26 ਜੂਨ ਤੋਂ ਸ਼ੁਰੂ ਹੋਈ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੈ, ਜਿਸ ਕਾਰਨ ਹੁਣ ਤੱਕ ਲਗਭਗ 650 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪਾਕਿਸਤਾਨ ਇੱਕ ਵਾਰ ਫਿਰ ਹੜ੍ਹਾਂ ਦੀ ਲਪੇਟ ਵਿੱਚ ਹੈ। ਐਤਵਾਰ ਨੂੰ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਸੀ ਕਿ ਦੇਸ਼ ਭਰ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ, ਅਧਿਕਾਰੀਆਂ ਅਨੁਸਾਰ ਦੇਸ਼ ਦੇ ਉੱਤਰੀ ਹਿੱਸੇ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 327 ਹੋ ਗਈ ਹੈ। ਪਾਕਿਸਤਾਨ ਵਿੱਚ 26 ਜੂਨ ਤੋਂ ਸ਼ੁਰੂ ਹੋਈ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੈ, ਜਿਸ ਕਾਰਨ ਹੁਣ ਤੱਕ ਲਗਭਗ 650 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਮੌਸਮ ਵਿਭਾਗ ਨੇ 17 ਅਗਸਤ ਤੋਂ 21 ਅਗਸਤ ਤੱਕ ਦੇਸ਼ ਭਰ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ ਖੇਤਰਾਂ ਦੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਇਸ ਸਾਲ ਆਮ ਨਾਲੋਂ ਪਹਿਲਾਂ ਸ਼ੁਰੂ ਹੋਈ ਭਾਰੀ ਬਾਰਿਸ਼ ਅਗਲੇ ਦੋ ਹਫ਼ਤਿਆਂ ਤੱਕ ਹੋਰ ਤੇਜ਼ ਬਾਰਿਸ਼ ਨਾਲ ਜਾਰੀ ਰਹਿਣ ਦੀ ਸੰਭਾਵਨਾ ਹੈ।

ਖੈਬਰ ਪਖਤੂਨਖਵਾ 'ਚ 327 ਦੀ ਮੌਤ

ਐਨਡੀਐਮਏ ਦੇ ਅਨੁਸਾਰ, ਖੈਬਰ ਪਖਤੂਨਖਵਾ ਵਿੱਚ ਭਾਰੀ ਮਾਨਸੂਨ ਬਾਰਿਸ਼ ਅਤੇ ਬੱਦਲ ਫਟਣ ਕਾਰਨ ਆਏ ਹੜ੍ਹਾਂ ਕਾਰਨ ਘੱਟੋ-ਘੱਟ 327 ਲੋਕਾਂ ਦੀ ਮੌਤ ਹੋ ਗਈ ਹੈ। ਇਕੱਲੇ ਬੁਨੇਰ ਵਿੱਚ 200 ਤੋਂ ਵੱਧ ਲੋਕ ਮਾਰੇ ਗਏ, ਜੋ ਕਿ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ ਹੈ। ਘਰ ਢਹਿਣ ਦੀਆਂ ਘਟਨਾਵਾਂ ਵਿੱਚ ਘੱਟੋ-ਘੱਟ 137 ਲੋਕ ਜ਼ਖਮੀ ਹੋਏ ਹਨ ਅਤੇ ਪਾਣੀ ਦੇ ਤੇਜ਼ ਵਹਾਅ ਵਿੱਚ ਲੋਕ, ਪਸ਼ੂ ਅਤੇ ਵਾਹਨ ਵਹਿ ਗਏ ਹਨ।

ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੂਰ-ਦੁਰਾਡੇ ਪਿੰਡਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ ਹੈ ਅਤੇ ਬਹੁਤ ਸਾਰੇ ਲੋਕ ਲਾਪਤਾ ਹਨ। ਅਧਿਕਾਰੀਆਂ ਦੇ ਅਨੁਸਾਰ, ਲਗਭਗ 2 ਹਜ਼ਾਰ ਕਰਮਚਾਰੀ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ, ਪਰ ਪੁਲਾਂ ਅਤੇ ਸੰਪਰਕ ਸੜਕਾਂ ਸਮੇਤ ਮੁੱਖ ਸੜਕਾਂ ਦੇ ਤਬਾਹ ਹੋਣ ਕਾਰਨ ਰਾਹਤ ਕਾਰਜਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।