ਭਿੱਜੇ ਹੋਏ ਬਾਦਾਮ ਖਾਣ ਨਾਲ ਭਾਰ ਘਟਾਉਣ ਤੋਂ ਲੈ ਕੇ ਦਿਮਾਗ ਤੇਜ਼ ਤੱਕ ਮਿਲਣਗੇ ਇਹ ਫਾਇਦੇ

ਸੁੱਕੇ ਬਦਾਮ ਨਾਲੋਂ ਰਾਤ ਦੇ ਸਮੇਂ ਭਿਓਂ ਕੇ ਰੱਖੇ ਹੋਏ ਬਦਾਮ ਨੂੰ ਸਵੇਰੇ ਉੱਠ ਕੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ, ਇਸ ਨਾਲ ਸਿਹਤ 'ਤੇ ਕਾਫ਼ੀ ਪ੍ਰਭਾਵ ਪੈਂਦਾ ਹੈ।

ਭਿੱਜੇ ਹੋਏ ਬਾਦਾਮ (Soaked Almonds) ਸਿਹਤ ਲਈ ਬਹੁਤ ਲਾਭਦਾਇਕ ਮੰਨੇ ਜਾਂਦੇ ਹਨ। ਸੁੱਕੇ ਬਦਾਮ ਨਾਲੋਂ ਰਾਤ ਦੇ ਸਮੇਂ ਭਿਓਂ ਕੇ ਰੱਖੇ ਹੋਏ ਬਦਾਮ ਨੂੰ ਸਵੇਰੇ ਉੱਠ ਕੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ, ਇਸ ਨਾਲ ਸਿਹਤ 'ਤੇ ਕਾਫ਼ੀ ਪ੍ਰਭਾਵ ਪੈਂਦਾ ਹੈ। ਭਿੱਜੇ ਹੋਏ ਬਦਾਮ 'ਚ ਓਮੇਗਾ 3 ਫੈਟੀ ਐਸਿਡ, ਐਂਟੀ ਆਕ‍ਸੀਡੇਂਟਸ, ਫਾਇਬਰ, ਕੈਲਸ਼ਿਅਮ, ਫਾਸ‍ਫੋਰਸ, ਵਿਟਾਮਿਨ-ਈ ਅਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸਰੀਰ ਨੂੰ ਤੰਦੁਰੁਸਤ ਰੱਖਣ 'ਚ ਮਦਦ ਕਰਦੇ ਹਨ। ਡਾਕਟਰ ਵਲੋਂ ਹਮੇਸ਼ਾ ਡਾਇਟ 'ਚ ਬਦਾਮ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

1.ਹਜ਼ਮ ਕਰਨ 'ਚ ਆਸਾਨ

ਭਿੱਜਣ ਨਾਲ ਬਾਦਾਮ ਦੀ ਛਿਲਕਾ ਨਰਮ ਹੋ ਜਾਂਦਾ ਹੈ ਤੇ ਇਹ ਆਸਾਨੀ ਨਾਲ ਹਜ਼ਮ ਹੁੰਦਾ ਹੈ।

2. ਦਿਮਾਗ ਲਈ ਫਾਇਦੇਮੰਦ

ਯਾਦਦਾਸ਼ਤ ਅਤੇ ਦਿਮਾਗੀ ਤੰਦਰੁਸਤੀ ਵਧਾਉਣ ਲਈ ਸਭ ਤੋਂ ਵਧੀਆ ਸੁੱਕੇ ਫਲਾਂ ਵਿੱਚੋਂ ਇੱਕ ਹੈ। ਹਰ ਰੋਜ਼ 5-7 ਬਦਾਮ ਬੱਚਿਆਂ ਨੂੰ ਜ਼ਰੂਰ ਦੇਣੇ ਚਾਹੀਦੇ ਹਨ, ਕਿਉਂਕਿ ਇਸ ਨਾਲ ਉਨ੍ਹਾਂ ਦਾ ਦਿਮਾਗ ਤੇਜ਼ ਹੁੰਦਾ ਹੈ।

3. ਚਮੜੀ ਤੇ ਵਾਲਾਂ ਲਈ ਚੰਗਾ

ਇਸ ਵਿੱਚ Vitamin E ਹੁੰਦਾ ਹੈ ਜੋ ਚਮੜੀ ਨੂੰ ਗਲੋਅ ਦਿੰਦਾ ਹੈ ਅਤੇ ਵਾਲਾਂ ਨੂੰ ਮਜ਼ਬੂਤ ਬਣਾਉਂਦਾ ਹੈ।

4. ਸਿਹਤਮੰਦ ਦਿਲ

ਸਰੀਰ ਦਾ ਸਭ ਤੋਂ ਨਾਜ਼ੁਕ ਹਿੱਸਾ 'ਦਿਲ' ਹੁੰਦਾ ਹੈ। ਜੇਕਰ ਤੁਸੀਂ ਦਿਲ ਦੀ ਬੀਮਾਰੀ ਤੋਂ ਪਰੇਸ਼ਾਨ ਹੋ ਤਾਂ ਆਪਣੀ ਖੁਰਾਕ 'ਚ ਭਿੱਜੇ ਹੋਏ ਬਾਦਾਮ ਜ਼ਰੂਰ ਸ਼ਾਮਲ ਕਰੋ। ਬਦਾਮ ਭਿਓਂ ਕੇ ਖਾਣ ਨਾਲ ਦਿਲ ਨਾਲ ਜੁੜੀਆਂ ਪਰੇਸ਼ਾਨੀਆਂ ਠੀਕ ਹੋ ਜਾਂਦੀਆਂ ਹਨ।

5. ਭਾਰ ਕੰਟਰੋਲ ਕਰਨ ਵਿੱਚ ਮਦਦਗਾਰ

ਇਸ ਵਿੱਚ ਪ੍ਰੋਟੀਨ ਅਤੇ ਫਾਈਬਰ ਹੁੰਦਾ ਹੈ ਜੋ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਣ ਦਿੰਦਾ। ਜਿਸ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ।

6. ਝੁਰੜੀਆਂ ਤੋਂ ਛੁਟਕਾਰਾ

ਹਰ ਰੋਜ ਭਿੱਜੇ ਹੋਏ ਬਦਾਮ ਖਾਣ ਨਾਲ ਕਮਜ਼ੋਰੀ ਅਤੇ ਝੁਰੜੀਆਂ ਦੀ ਪਰੇਸ਼ਾਨੀ ਦੂਰ ਹੁੰਦੀ ਹੈ। ਇਸ 'ਚ ਵਿਟਾਮਿਨ ਦੀ ਬਹੁਤ ਮਾਤਰਾ ਹੁੰਦੀ ਹੈ, ਜਿਸ ਨਾਲ ਇਹ ਸਾਨੂੰ ਜਲਦੀ ਬੁੱਢਾ ਨਹੀਂ ਹੋਣ ਦਿੰਦਾ।

7. ਸ਼ੂਗਰ

ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਬੀਮਾਰੀ ਹੁੰਦੀ ਹੈ, ਉਨ੍ਹਾਂ ਨੂੰ ਭਿੱਜੇ ਹੋਏ ਬਦਾਮ ਖਾਣੇ ਚਾਹੀਦੇ ਹਨ। ਜੇਕਰ ਉਹ ਰਾਤ ਨੂੰ ਬਦਾਮ ਭਿਓਂ ਕੇ ਸਵੇਰੇ ਖਾ ਲਏ ਜਾਣ ਤਾਂ ਕਮਜ਼ੋਰੀ ਦੂਰ ਹੁੰਦੀ ਹੈ। ਖਾਣਾ ਖਾਣ ਮਗਰੋਂ ਬਦਾਮ ਖਾਣ ਨਾਲ ਸ਼ੂਗਰ ਅਤੇ ਇਨਸੁਲਿਨ ਦਾ ਲੈਵਲ ਘੱਟ ਜਾਂਦਾ ਹੈ।