ਪੰਜਾਬ 'ਚ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਡੇਰਾ ਬਿਆਸ ਨੇ ਕੀਤਾ ਇਹ ਨੇਕ ਕੰਮ

ਲਗਾਤਾਰ ਪਹਾੜੀ ਇਲਾਕਿਆਂ 'ਚ ਪੈ ਰਹੇ ਮੀਂਹ ਕਾਰਨ ਪੰਜਾਬ 'ਚ ਹਾਲਾਤ ਵਿਗੜਦੇ ਜਾ ਰਹੇ ਹਨ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਦੀ ਨਹਿਰ 'ਚ ਵੀ ਵੱਡਾ ਪਾੜ ਪੈ ਗਿਆ ਹੈ, ਜਿਸ ਕਾਰਨ 20 ਏਕੜ ਝੋਨੇ ਦੀ ਫਸਲ ਪਾਣੀ 'ਚ ਡੁੱਬ ਗਈ।

ਲਗਾਤਾਰ ਪਹਾੜੀ ਇਲਾਕਿਆਂ 'ਚ ਪੈ ਰਹੇ ਮੀਂਹ ਕਾਰਨ ਪੰਜਾਬ 'ਚ ਹਾਲਾਤ ਵਿਗੜਦੇ ਜਾ ਰਹੇ ਹਨ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਦੀ ਨਹਿਰ 'ਚ ਵੀ ਵੱਡਾ ਪਾੜ ਪੈ ਗਿਆ ਹੈ, ਜਿਸ ਕਾਰਨ 20 ਏਕੜ ਝੋਨੇ ਦੀ ਫਸਲ ਪਾਣੀ 'ਚ ਡੁੱਬ ਗਈ। ਮਿਲੀ ਜਾਣਕਾਰੀ ਮੁਤਾਬਕ ਬਹੁਤ ਸਾਰੇ ਇਲਾਕੇ ਪਾਣੀ ਦੀ ਲਪੇਟ 'ਚ ਆ ਗਏ ਹਨ। ਸਥਿਤੀ ਨੂੰ ਦੇਖਦੇ ਹੋਏ ਡੇਰਾ ਬਿਆਸ ਨੇ ਮਦਦ ਲਈ ਅੱਗੇ ਆਇਆ ਹੈ।

ਨਹਿਰ 'ਚ ਪਏ ਇਸ ਪਾੜ ਨੂੰ ਠੀਕ ਕਰਨ ਲਈ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵੱਲੋਂ 10 ਹਜ਼ਾਰ ਮਿੱਟੀ ਦੀਆਂ ਬੋਰੀਆਂ ਭਰ ਕੇ ਮੌਕੇ 'ਤੇ ਭਿਜਵਾਈਆ ਗਿਆ ਹਨ ਤਾਂ ਜੋ ਇਨ੍ਹਾਂ ਬੋਰਿਆਂ ਦੀ ਮਦਦ ਨਾਲ ਪਾੜ ਨੂੰ ਠੀਕ ਕਰਕੇ ਪਾਣੀ ਦੇ ਤੇਜ਼ ਵਹਾਅ ਨੂੰ ਰੋਕਿਆ ਜਾ ਸਕੇ ਅਤੇ ਹੋਰ ਨੁਕਸਾਨ ਨਾ ਹੋਵੇ।