ਪੰਜਾਬ 'ਚ 22 ਸਤੰਬਰ ਨੂੰ ਛੁੱਟੀ ਦਾ ਐਲਾਨ

ਇਸ ਮੌਕੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ, ਸਰਕਾਰੀ ਸਿੱਖਿਆ ਸੰਸਥਾਨ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਪੰਜਾਬ ਸਰਕਾਰ ਨੇ 22 ਸਤੰਬਰ (ਸੋਮਵਾਰ) ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ 'ਤੇ ਸੂਬੇ ਭਰ ਵਿੱਚ ਜਨਤਕ ਛੁੱਟੀ ਐਲਾਨੀ ਹੈ। ਇਸ ਮੌਕੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ, ਸਰਕਾਰੀ ਸਿੱਖਿਆ ਸੰਸਥਾਨ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।


ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ ਪੰਜਾਬ ਸਰਕਾਰ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ਅਨੁਸਾਰ ਹੈ। ਹਰ ਸਾਲ ਮਹਾਰਾਜਾ ਅਗਰਸੇਨ ਜਯੰਤੀ ਸਮਾਜਿਕ ਸਦਭਾਵਨਾ, ਦਾਨ-ਪੁੰਨ ਤੇ ਵਪਾਰਕ ਇਮਾਨਦਾਰੀ ਦੇ ਪ੍ਰਤੀਕ ਵਜੋਂ ਮਨਾਈ ਜਾਂਦੀ ਹੈ। ਮਹਾਰਾਜਾ ਅਗਰਸੇਨ ਨੂੰ ਸਮਾਜਿਕ ਨਿਆਂ, ਬਰਾਬਰੀ ਅਤੇ ਲੋਕ-ਭਲਾਈ ਦੇ ਪ੍ਰੇਰਕ ਵਜੋਂ ਯਾਦ ਕੀਤਾ ਜਾਂਦਾ ਹੈ। ਇਸੇ ਕਾਰਨ ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਦੇ ਵਪਾਰਕ ਵਰਗ ਵੱਲੋਂ ਵੀ ਇਹ ਦਿਨ ਸ਼ਰਧਾ ਅਤੇ ਆਦਰ ਨਾਲ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ- ਕਾਂਗਰਸ ਨੇਤਾ ਰਾਹੁਲ ਗਾਂਧੀ ਪੁੱਜੇ ਪੰਜਾਬ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਛੁੱਟੀ ਦੇ ਐਲਾਨ ਨਾਲ ਪੰਜਾਬ ਵਿੱਚ 22 ਸਤੰਬਰ ਨੂੰ ਸਰਕਾਰੀ ਕੰਮਕਾਜ ਠੱਪ ਰਹੇਗਾ ਜਦਕਿ ਸਕੂਲ-ਕਾਲਜਾਂ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਵੀ ਰਾਹਤ ਮਿਲੇਗੀ।