"ਲੋਕਤੰਤਰ ਦੀ ਜਿੱਤ" ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਅਤੇ ਢਾਹੁਣ ਦਾ ਹੁਕਮ ਜਾਰੀ

ਐੱਨਜੀਟੀ ਦਿੱਲੀ ਦੀ ਅਦਾਲਤ ਵਿਚ ਜਸਟਿਸ ਪ੍ਰਕਾਸ਼ ਸ੍ਰੀਵਾਸਤਵਾ ਚੇਅਰਪਰਸਨ, ਜਸਟਿਸ ਅਰੁਨ ਕੁਮਾਰ ਤਿਆਗੀ ਜੁਡੀਸ਼ੀਅਲ ਮੈਂਬਰ ਅਤੇ ਡਾ: ਅਫਰੋਜ਼ ਅਹਿਮਦ ਦੇ ਬੈਂਚ ਨੇ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਨੂੰ ਪੱਕੇ ਤੌਰ ’ਤੇ ਬੰਦ ਕਰਨ ਅਤੇ ਢਾਹੁਣ ਦੇ ਆਦੇਸ਼ ਜਾਰੀ ਕੀਤੇ ਹਨ।

ਪਿੰਡ ਮਨਸੂਰਵਾਲ ਕਲਾਂ ਵਿੱਚ ਲੱਗੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਕਈ ਸਮੇਂ ਤੋਂ ਚੱਲ ਰਹੇ ਲੋਕਾਂ ਦੇ ਸੰਘਰਸ਼ ਨੂੰ ਅੰਤਕਾਰ ਸਫਲਤਾ ਮਿਲ ਗਈ ਹੈ। ਸਥਾਨਕ ਵਾਸੀਆਂ ਨੇ ਦੱਸਿਆ ਕਿ ਫੈਕਟਰੀ ਕਾਰਨ ਪਿੰਡ ਦੇ ਮਾਹੌਲ ਅਤੇ ਜ਼ਮੀਨੀ ਪਾਣੀ 'ਤੇ ਬੁਰਾ ਪ੍ਰਭਾਵ ਪੈ ਰਿਹਾ ਸੀ। ਲੋਕਾਂ ਨੇ ਇਸ ਨੂੰ ਆਪਣੀ ਸਿਹਤ, ਰੋਜ਼ਗਾਰ ਅਤੇ ਭਵਿੱਖ ਲਈ ਵੱਡਾ ਖ਼ਤਰਾ ਦੱਸਦੇ ਹੋਏ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਸੀ। ਐੱਨਜੀਟੀ ਦਿੱਲੀ ਦੀ ਅਦਾਲਤ ਵਿਚ ਜਸਟਿਸ ਪ੍ਰਕਾਸ਼ ਸ੍ਰੀਵਾਸਤਵਾ ਚੇਅਰਪਰਸਨ, ਜਸਟਿਸ ਅਰੁਨ ਕੁਮਾਰ ਤਿਆਗੀ ਜੁਡੀਸ਼ੀਅਲ ਮੈਂਬਰ ਅਤੇ ਡਾ: ਅਫਰੋਜ਼ ਅਹਿਮਦ ਦੇ ਬੈਂਚ ਨੇ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਨੂੰ ਪੱਕੇ ਤੌਰ ’ਤੇ ਬੰਦ ਕਰਨ ਅਤੇ ਢਾਹੁਣ ਦੇ ਆਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- 'ਬੱਦੋ-ਬੱਦੀ' ਗੀਤ ਦੇ ਸਿੰਗਰ 'ਤੇ ਹੋਇਆ ਹਮਲਾ, ਰੋਂਦੇ ਦਾ ਵੀਡੀਓ ਵਾਇਰਲ

ਗ੍ਰਾਮ ਪੰਚਾਇਤ, ਨੌਜਵਾਨਾਂ ਤੇ ਕਿਸਾਨ ਸੰਘਠਨਾਂ ਵੱਲੋਂ ਇਕੱਠੇ ਕੀਤੇ ਸੰਘਰਸ਼ ਵਿੱਚ ਲੋਕਾਂ ਨੇ ਰੋਜ਼ਾਨਾ ਧਰਨੇ, ਰੈਲੀਆਂ ਅਤੇ ਵੱਖ-ਵੱਖ ਅੰਦੋਲਨਾਂ ਰਾਹੀਂ ਆਪਣੀ ਆਵਾਜ਼ ਬੁਲੰਦ ਕੀਤੀ। ਆਖ਼ਰਕਾਰ ਪ੍ਰਸ਼ਾਸਨ ਨੂੰ ਲੋਕਾਂ ਦੀ ਗੁਹਾਰ ਸੁਣਨੀ ਪਈ ਅਤੇ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਸਥਾਨਕ ਨਿਵਾਸੀਆਂ ਨੇ ਇਸ ਫ਼ੈਸਲੇ ਨੂੰ "ਲੋਕਤੰਤਰ ਦੀ ਜਿੱਤ" ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਜੇ ਲੋਕ ਇਕੱਠੇ ਹੋ ਕੇ ਅਵਾਜ਼ ਉਠਾਉਣ ਤਾਂ ਕੋਈ ਵੀ ਅਨਿਆਇ ਨਹੀਂ ਰਹਿ ਸਕਦਾ।