ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਯੈਲੋ ਅਲਰਟ ਜਾਰੀ

ਪੰਜਾਬ 'ਚ ਮਾਨਸੂਨ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ।

ਪੰਜਾਬ 'ਚ ਮਾਨਸੂਨ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਚਾਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਮੁਤਾਬਕ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਚਾਰ ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਪ੍ਰਸ਼ਾਸਨ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਜ਼ਿਲ੍ਹਿਆਂ 'ਚ ਵੀ ਮੀਂਹ ਦਰਜ ਕੀਤਾ ਜਾਵੇਗਾ।

6 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ

ਫਿਰੋਜ਼ਪੁਰ, ਫਾਜ਼ਿਲਕਾ ਅਤੇ ਕਪੂਰਥਲਾ ਸਭ ਤੋਂ ਵੱਧ ਪ੍ਰਭਾਵਿਤ ਹਨ। ਕੁਝ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਦਰਜਨਾਂ ਪਿੰਡਾਂ 'ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। 172 ਐਂਬੂਲੈਂਸਾਂ ਅਤੇ 438 ਐਨਡੀਆਰਐਫ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।ਲਗਾਤਾਰ ਹੋ ਰਹੀ ਭਾਰੀ ਮੀਂਹ ਕਾਰਨ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸ ਸਬੰਧ 'ਚ ਪ੍ਰਸ਼ਾਸਨ ਨੇ ਰਾਵੀ ਦਰਿਆ ਵਿੱਚ ਲਗਭਗ 1.40 ਲੱਖ ਕਿਊਸਿਕ ਪਾਣੀ ਛੱਡਿਆ ਹੈ। ਜਿਸ ਕਾਰਨ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ।